revenue meeting

ਫ਼ਿਰੋਜ਼ਪੁਰ 4 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਵੱਲੋਂ ਰੈਵਿਨਿਊ ਨਾਲ ਸਬੰਧਤ ਅੱਜ ਮਾਲ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਲ ਵਿਭਾਗ ਤੇ ਉਨ੍ਹਾਂ ਨਾਲ ਸਬੰਧਤ ਹੋਰ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ, ਪ੍ਰੋਜੈਕਟਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ ਗਈ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਬੰਦ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਮਾਲ ਵਿਭਾਗ ਨਾਲ ਸਬੰਧਤ ਜਮਾਂਬੰਦੀ, ਰਿਕਵਰੀ, ਨਿਸ਼ਾਨਦੇਹੀ, ਇੰਤਕਾਲਾਂ ਦੇ ਬਕਾਇਆ ਕੇਸਾਂ, ਹੜ੍ਹਾਂ ਕਾਰਨ ਫਸਲਾਂ ਦੇ ਨੁਕਸਾਨ ਦੇ ਮੁਆਵਜੇ, ਪੈਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਇਲਾਵਾ ਮਾਲ ਦੇ ਹੋਰ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਰਕਾਰ ਵੱਲੋਂ ਦਿੱਤੇ ਜਾਂਦੇ ਟੀਚਿਆਂ ਨੂੰ ਸਮਾਂਬੱਧ ਮੁਕੰਮਲ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਿਸ਼ਾਨਦੇਹੀਆਂ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਲਈ। ਉਨ੍ਹਾਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਰੱਖਣ ਦੀ ਹਦਾਇਤ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਦਰਿਆ ਦੇ ਬੰਨਾਂ ਦਾ ਨਿਯਮਿਤ ਦੌਰਾ ਕਰ ਕੇ ਸਮੀਖਿਆ ਕਰਦੇ ਰਹਿਣ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਤਹਿਸੀਲਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਤਹਿਸੀਲਦਾਰਾਂ ਨੂੰ ਵੀ ਆਪਣੇ ਸਰਕਲ ਦੀ ਨਿਯਮਿਤ ਤੌਰ ਤੇ ਸਮੀਖਿਆ ਕਰਦੇ ਰਹਿਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਹਦਾਇਤ ਕੀਤੀ ਮਾਲ ਵਿਭਾਗ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ। ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨਾਲ ਕੰਮ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਜੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਫ਼ਿਰੋਜ਼ਪੁਰ/ਗੁਰੂਹਰਸਹਾਏ ਦਿਵਯਾ ਪੀ., ਡੀ.ਆਰ.ਓ. ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।