26 ਅਗਸਤ 2024 : ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਦੇਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਸ ਦੀ ਸਿਹਤ ਵਿਗੜ ਗਈ ਤਾਂ ਉਸ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ। ਜਿਥੇ ਸ਼ਾਮ 7.50 ਵਜੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਭੰਗੂ ‘ਤੇ ਪੋਂਜ਼ੀ ਸਕੀਮਾਂ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਇਕੱਠਾ ਕਰਨ ਦਾ ਦੋਸ਼ ਸੀ। ਭੰਗੂ ਨੇ 5 ਕਰੋੜ ਤੋਂ ਵੱਧ ਲੋਕਾਂ ਨੂੰ ਅਜਿਹੀਆਂ ਸਕੀਮਾਂ ਵਿੱਚ ਫਸਾ ਕੇ ਹਜ਼ਾਰਾਂ ਕਰੋੜ ਰੁਪਏ ਇਕੱਠੇ ਕੀਤੇ ਅਤੇ ਵਿਦੇਸ਼ਾਂ ਵਿੱਚ ਨਿਵੇਸ਼ ਕੀਤਾ। ਜਦੋਂ ਜਾਂਚ ਸ਼ੁਰੂ ਹੋਈ ਤਾਂ ਜਨਵਰੀ 2016 ਵਿੱਚ ਸੀਬੀਆਈ ਨੇ ਨਿਰਮਲ ਸਿੰਘ ਨੂੰ ਫੜ ਲਿਆ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਜਾਂਚ ਕੀਤੀ।

ਪਰਲਜ਼ ਗਰੁੱਪ ਦਾ ਮਾਲਕ ਨਿਰਮਲ ਸਿੰਘ ਭੰਗੂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਵਸਨੀਕ ਸੀ। ਦੱਸਿਆ ਜਾਂਦਾ ਹੈ ਕਿ ਜਵਾਨੀ ਦੌਰਾਨ ਉਹ ਆਪਣੇ ਭਰਾ ਨਾਲ ਸਾਈਕਲ ‘ਤੇ ਦੁੱਧ ਵੇਚਦਾ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਵੀ ਕੀਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।