ambedkar jayanti

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਉੱਪ ਮੰਡਲ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਮਾਨਯੋਗ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੀ ਥਿੰਦ ਨੇ ਕਿਹਾ ਕਿ ਡਾ. ਅੰਬੇਡਕਰ ਨਾ ਕੇਵਲ ਆਪਣੀ ਸਮੇਂ ਦੇ ਦੁਨੀਆ ਦੇ ਸਭ ਤੋਂ ਵਿਦਵਾਨ ਵਿਅਕਤੀ ਰਹੇ ਨੇ ਬਲਕਿ ਦਲਿਤਾਂ ਦੇ ਨਾਲ-ਨਾਲ ਦੇਸ਼ ਵਿੱਚ ਨਾਰੀਵਾਦ ਦੇ ਮੋਢੀ ਸਨ।

ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਇੱਕ ਵਰਗ ਨੂੰ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।