ਸੰਗਰੂਰ, 15 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਹੇਠ ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਅੰਤਿਮ ਤਾਰੀਖ 14 ਮਈ ਤੱਕ ਕੁੱਲ 43 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏੇ ਸਨ ਜਿਨ੍ਹਾਂ ਦੀ ਅੱਜ ਹੋਈ ਪੜਤਾਲ ਦੌਰਾਨ 14 ਨਾਮਜ਼ਦਗੀ ਪੱਤਰ ਅਧੂਰੇ ਜਾਂ ਅਯੋਗ ਪਾਏ ਜਾਣ ਕਾਰਨ ਰੱਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ 43 ਨਾਮਜ਼ਦਗੀ ਪੱਤਰਾਂ ਦੀ ਹੋਈ ਪੜਤਾਲ ਪ੍ਰਕਿਰਿਆ ਦੌਰਾਨ 29 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ ਜਦਕਿ 14 ਨਾਮਜ਼ਦਗੀ ਪੱਤਰਾਂ ਨੂੰ ਵੱਖ-ਵੱਖ ਕਮੀਆਂ ਪਾਏ ਜਾਣ ਕਾਰਨ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।