ਜਲੰਧਰ, 5 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵੱਖ-ਵੱਖ ਕੰਪਨੀਆਂ ਵੱਲੋਂ 18 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਰਟਲਿਸਟ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਬਿਊਰੋ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਪੀ.ਐਨ.ਬੀ. ਮੈਟ ਲਾਈਫ, ਐਸ.ਬੀ.ਆਈ. ਕ੍ਰੈਡਿਟ ਕਾਰਡ, ਰਿਲਾਇੰਸ ਜੀਓ, ਸ੍ਰੀਰਾਮ ਫੋਰਚਿਊਨ ਅਤੇ ਡਿਊਟਜ ਟਰੈਕਟਰਜ਼ ਵਲੋਂ ਸੇਲਜ਼ ਐਗਜ਼ੀਕਿਊਟਿਵ/ ਟੈਲੀਕਾਲਰ/ਰਿਲੇਸ਼ਨਸ਼ਿਪ ਐਗਜ਼ੀਕਿਊਟਿਵ/ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ/ਬ੍ਰਾਂਚ ਮੈਨੇਜਰ/ਮਾਰਕੀਟਿੰਗ ਐਗਜ਼ੀਕਿਊਟਿਵ/ਵਰਕਸ਼ਾਪ ਇੰਜੀਨੀਅਰ/ਮੈਕੇਨੀਕਲ ਇੰਜੀਨੀਅਰ ਆਦਿ ਲਈ 18 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਾਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਪਹੁੰਚ ਕਰਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।
![](https://punjabikhabarnama.com/wp-content/uploads/2024/03/WhatsApp-Image-2024-03-05-at-2.16.15-PM.jpeg)