ਨਵੀਂ ਦਿੱਲੀ, 22 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਰਾਊਜ਼ ਐਵੇਨਿਊ ਕੋਰਟ ਵਿੱਚ ਸੋਮਵਾਰ ਨੂੰ 1984 ਸਿੱਖ ਵਿਰੋਧੀ ਦੰਗਿਆਂ (1984 Anti Sikh Riots Case) ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਮੁੱਖ ਮੁਲਜ਼ਮ ਹਨ।
ਹੁਣ ਅਦਾਲਤ ਇਸ ‘ਤੇ 22 ਜਨਵਰੀ ਨੂੰ ਫੈਸਲਾ ਸੁਣਾਏਗੀ। ਦੱਸ ਦੇਈਏ ਕਿ ਇਹ ਮਾਮਲਾ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਦੰਗਿਆਂ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਅਤੇ ਕਤਲਾਂ ਨਾਲ ਸਬੰਧਤ ਹੈ।
