ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

ਖਰੀਦੇ ਝੋਨੇ ਵਿੱਚੋਂ 2 ਲੱਖ 6 ਹਜ਼ਾਰ 956 ਮੀਟਰਕ ਟਨ ਝੋਨੇ ਦੀ ਲਿਫਟਿੰਗ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਪੰਜਾਬੀ ਖਬਰਨਾਮਾ ਬਿਊਰੋ):

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਚੱਲ ਰਹੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 47 ਹਜ਼ਾਰ 780 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 2 ਲੱਖ 06 ਹਜ਼ਾਰ 956 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 524.55 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਪਨਗ੍ਰੇਨ ਵੱਲੋਂ 1 ਲੱਖ 05 ਹਜ਼ਾਰ 962 ਮੀਟਰਕ ਟਨ, ਮਾਰਕਫੈੱਡ ਵੱਲੋਂ 56 ਹਜ਼ਾਰ 779 ਮੀਟਰਕ ਟਨ, ਪਨਸਪ ਵੱਲੋਂ 50 ਹਜ਼ਾਰ 209 ਮੀਟਰਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 27 ਹਜ਼ਾਰ 681 ਮੀਟਰਕ ਟਨ, ਐਫ.ਸੀ.ਆਈ. ਵੱਲੋਂ 1 ਹਜ਼ਾਰ 631 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 279 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਪਾਰਦਰਸ਼ੀ ਪ੍ਰਣਾਲੀ ਅਤੇ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।