2024: Vacancies in Punjab Education Sector

ਸਾਲ 2024: ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ‘ਚ ਇਤਿਹਾਸਕ ਉੱਪਲਬਧੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸਕੂਲ ਸਿੱਖਿਆ ਖੇਤਰ ਵਿੱਚ ਅਹਿਮ ਪ੍ਰਗਤੀ ਕੀਤੀ ਹੈ। ਸਰਕਾਰੀ ਸਕੂਲਾਂ ਦੀ ਸੰਭਾਲ, ਅਧੁਨਿਕਤਾ, ਅਤੇ ਮਿਆਰੀ ਸਿੱਖਿਆ ਉੱਤੇ ਖ਼ਾਸ ਧਿਆਨ ਦਿੱਤਾ ਗਿਆ ਹੈ।

ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ

ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਯੋਗਤਾ ਨੂੰ ਹੋਰ ਵਧੀਆ ਬਣਾਉਣ ਲਈ ਉੱਚ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ।

  • 200 ਤੋਂ ਵੱਧ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੇ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ
  • 150 ਹੈੱਡ ਮਾਸਟਰਾਂ ਨੂੰ IIM ਅਹਿਮਦਾਬਾਦ ਲੀਡਰਸ਼ਿਪ, ਸਕੂਲ ਪ੍ਰਬੰਧਨ, ਅਤੇ ਏਆਈਅਧਾਰਿਤ ਸਿੱਖਿਆ ਸੰਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ
  • 72 ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਸ਼ੇਸ਼ ਪ੍ਰਸ਼ਿਕਸ਼ਣ ਦਿਆਇਆ ਗਿਆ, ਜੋ ਮੁਢਲੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ

ਸਰਕਾਰੀ ਸਕੂਲਾਂ ਵੱਲ ਵਿਸ਼ੇਸ਼ ਧਿਆਨ

ਸਰਕਾਰ ਨੇ ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ, ਸੁਰੱਖਿਆ, ਅਤੇ ਸੁਵਿਧਾਵਾਂ ਵਧਾਉਣ ਵੱਲ ਵੀ ਵੱਡਾ ख़ਰਚਾ ਕੀਤਾ ਹੈ।

  • 82 ਕਰੋੜ ਰੁਪਏ ਦੀ ਲਾਗਤ ਨਾਲ 1689 ਕੈਂਪਸ ਮੈਨੇਜਰ, 1265 ਸੁਰੱਖਿਆ ਗਾਰਡ, 8286 ਸਫਾਈ ਕਰਮਚਾਰੀ, ਅਤੇ 1734 ਚੌਕੀਦਾਰ ਨਿਯੁਕਤ ਕੀਤੇ ਗਏ
  • 118 ਸਕੂਲ ਆਫ ਐਮੀਨੈਂਸ (ਉੱਚ ਮਿਆਰੀ ਸਰਕਾਰੀ ਸਕੂਲ) ਦੀ ਸਥਾਪਨਾ ਕੀਤੀ ਗਈ।
  • 29.3 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈਸਪੀਡ ਫਾਈਬਰ ਵਾਈਫਾਈ ਇੰਟਰਨੈੱਟ ਦੀ ਸੁਵਿਧਾ ਮੁਹੱਈਆ ਕਰਵਾਈ ਗਈ।
  • 120.43 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਅਤੇ ਹੋਰ ਨਿਰਮਾਣ ਕਾਰਜ ਕੀਤੇ ਗਏ।

ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਦਿਆ ਅਤੇ ਭਵਿੱਖ ਸੰਵਾਰਨ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਹਨ।

  • ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਵਰਦੀਆਂ ਅਤੇ ਕਿਤਾਬਾਂ ਸੈਸ਼ਨ ਸ਼ੁਰੂ ਹੋਣ ਦੇ ਨਾਲ ਹੀ ਪ੍ਰਦਾਨ ਕੀਤੀਆਂ ਗਈਆਂ।
  • ਵਧੀਆ ਨਤੀਜੇ ਯਕੀਨੀ ਬਣਾਉਣ ਲਈ ‘CE.P., ਮਿਸ਼ਨ ਸਮਰੱਥ, ਅਤੇ ਮਿਸ਼ਨ ਆਰੰਭਵਰਗੇ ਵਿਸ਼ੇਸ਼ ਕਾਰਜਕ੍ਰਮ ਚਲਾਏ ਗਏ
  • ਮੈਗਾ ਪੀ.ਟੀ.ਐਮ. (ਮਾਪਿਆਂਅਧਿਆਪਕ ਮਿਲਣਮੈਲਾ) ਜ਼ਰੀਏ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਣਾਈ ਗਈ।
  • 118 ਸਕੂਲ ਆਫ ਐਮੀਨੈਂਸ ਅਤੇ 17 ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਵਿਦਿਆਰਥੀਆਂ ਦੀ ਆਵਾਜਾਈ ਲਈ ਮੁਫ਼ਤ ਟਰਾਂਸਪੋਰਟ ਸੁਵਿਧਾ ਸ਼ੁਰੂ ਕੀਤੀ ਗਈ।

ਭਵਿੱਖ ਲਈ ਨਵੇਂ ਟੀਚੇ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਕਰਨ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਤੋਂ ਸੁਝਾਅ ਲੈਣ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ, ਅਤੇ ਇਸ ਲਈ ਅਸੀਂ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ।