Month: ਜਨਵਰੀ 2024

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ…

ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ

ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ ਨਵੀਂ ਦਿੱਲੀ/ਚੰਡੀਗੜ੍ਹ, 17 ਜਨਵਰੀ: ਪੰਜਾਬ…

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਏਆਈ ਆਧਾਰਿਤ ਇਹ ਵਾਹਨ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਸਪੀਡ ਕੈਮਰਾ, ਡਰੋਨ, ਡਿਜੀਟਲ ਡਿਸਟੋਮੀਟਰ…

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ  ਨੂੰ

ਅੰਮ੍ਰਿਤਸਰ 16 ਜਨਵਰੀ 2024 ਜਿਲਾ  ਅੰਮ੍ਰਿਤਸਰ ਵਿਖੇ  ਡੇਅਰੀ  ਵਿਕਾਸ  ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ  ਸਬੰਧੀ ਜਾਣਕਾਰੀ  ਦਿੰਦਿਆ…

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 23 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਹੁਸ਼ਿਆਰਪੁਰ, 16 ਜਨਵਰੀ:ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਬੰਧਨਮੁਕਤ ਫੰਡਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 23 ਲੱਖ 4…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ

ਹੁਸ਼ਿਆਰਪੁਰ, 16 ਜਨਵਰੀ:ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ…

ਠੰਢ ਤੋਂ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ 250 ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਮਦਦ

ਡਿਪਟੀ ਕਮਿਸ਼ਨਰ ਨੇ ਪਿੰਡ ਮਹਿਲਾਂਵਾਲੀ ਅਤੇ ਬਜਵਾੜਾ ਬਾਈਪਾਸ ’ਤੇ ਬਣੀਆਂ ਝੁੱਗੀਆਂ ’ਚ ਪਹੁੰਚ ਕੇ ਵੰਡੇ ਗਰਮ ਕੱਪੜੇ ਤੇ ਜ਼ਰੂਰਤ ਦਾ ਸਾਮਾਨ ਹੁਸ਼ਿਆਰਪੁਰ, 16 ਜਨਵਰੀ:  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲਗਾਏ ਵਿਸ਼ੇਸ਼ ਕੈਂਪ ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਮਾਲ ਮੰਤਰੀ ਵੱਲੋਂ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ…

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 16 ਜਨਵਰੀ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਕੀਤੀ ਮੀਟਿੰਗ

1,33,78,000/-ਰੁਪਏ ਦੀ ਸਬਸਿਡੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਟਰਾਂਸਫਰ ਨਵਾਂਸ਼ਹਿਰ, 16 ਜਨਵਰੀ 2024:-                 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ 56 ਬੇਲਰ ਅਤੇ 195 ਸੁਪਰ ਸੀਡਰ ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ ਗਈਆਂ ਹਨ। ਜਿਸ ਅਧੀਨ 1,33,78,000/-ਰੁਪਏ ਦੀ ਸਬਸਿਡੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਉਹਨਾਂ ਵਲੋਂ ਜ਼ਿਲ੍ਹੇ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਹੋਰ ਬੇਲਰ ਸਬਸਿਡੀ ਤੇ ਮੁਹੱਈਆ ਕਰਵਾਉਣ ਦੀ ਤਜਵੀਜ਼ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਉਹਨਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਬਾਗਾਂ ਅਤੇ ਬਦਲਵੀਆਂ ਫਸਲਾਂ ਨੂੰ ਤਰਜੀਹ ਦਿੱਤੀ ਜਾਵੇ।                 ਮੁੱਖ ਖੇਤੀਬਾੜੀ ਅਫਸਰ ਡਾ. ਦਪਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਹਾੜੀ ਸੀਜ਼ਨ 2023-24 ਲਈ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਅਗਾਊਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਸਾਲ ਖਾਦਾਂ ਦੀ ਸਪਲਾਈ 80% ਸਹਿਕਾਰਤਾ ਸਭਾਵਾਂ ਅਤੇ 20% ਪ੍ਰਾਈਵੇਟ ਵਿਕ੍ਰੇਤਾਵਾਂ ਵਲੋਂ ਕੀਤੀ ਜਾਵੇਗੀ। ਉਹਨਾਂ ਵਲੋਂ ਜ਼ਿਲ੍ਹੇ ਵਿਚ ਮਿਆਰੀ ਖਾਦਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਬਾਇਓਫਰਟੀਲਾਈਜ਼ਰ ਦੇ ਸੈਂਪਲ ਵੀ ਭਰਵਾਏ ਗਏ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਬਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਅਤੇ ਗੁੱਡ ਗਵਰਨੈਂਸ ਫੈਲੋ ਸੰਜਨਾ ਸਕਸ਼ੈਨਾ ਹਾਜ਼ਰ ਸਨ।  ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚੋਂ ਸ਼ੁਗਰ ਮਿੱਲ ਮੇਹਰਦਾਸ,  ਸਹਾਇਕ ਡਿਪਟੀ ਡਾਇਰੈਕਟਰ ਬਾਗਬਾਨੀ ਦਲਜੀਤ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪਸੂ ਪਾਲਣ ਡਾ. ਸੁਖਵਿੰਦਰ ਸਿੰਘ, ਡੇਅਰੀ ਵਿਕਾਸ ਅਫਸਰ ਰਾਮ ਸਰਨ, ਭੂਮੀ ਰੱਖਿਆ ਅਫ਼ਸਰ ਪ੍ਰਦੀਪ ਸਿੰਘ ਅਤੇ ਗੈਰ ਸਰਕਾਰੀ ਮੈਂਬਰ ਮਹਿੰਦਰ ਸਿੰਘ ਦੋਸਾਂਝ, ਦਲਜੀਤ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਨੇ ਵੀ ਭਾਗ ਲਿਆ।