Month: ਜਨਵਰੀ 2024

ਪਸ਼ੂ ਭਲਾਈ ਬੋਰਡ ਦੇ ਨਵਨਿਯੁਕਤ ਮੈਂਬਰ ਨਰਿੰਦਰ ਘਾਗੋਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ

ਹੁਸ਼ਿਆਰਪੁਰ, 11 ਜਨਵਰੀ:ਪਸ਼ੂ ਭਲਾਈ ਬੋਰਡ ਪੰਜਾਬ ਦੇ ਨਵ-ਨਿਯੂਕਤ ਮੈਂਬਰ ਨਰਿੰਦਰ ਘਾਗੋਂ ਦੀ ਅਗਵਾਈ ਵਿਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹਰੂਨ ਰਤਨ, ਸਹਾਇਕ ਡਾਇਰੈਕਟਰ ਮੱਛੀ ਪਾਲਣ ਰਾਜੀਵ ਕੁਮਾਰ ਅਤੇ ਡਿਪਟੀ ਡਾਇਰੈਕਟਰ…

ਡਿਪਟੀ ਕਮਿਸ਼ਨਰ ਨੇ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਕੀਤਾ ਰਲੀਜ

ਨਵਾਂਸ਼ਹਿਰ, 11 ਜਨਵਰੀ 2024:-  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਨੇ ਅੱਜ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਰਲੀਜ ਕੀਤਾ। ਉਨ੍ਹਾਂ ਨੇ…

ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ

ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਮੁਤਾਬਕ ਹੁਨਰਮੰਦ ਬਣਾ ਕੇ ਰੁਜ਼ਗਾਰ ਦਿਵਾਇਆ ਜਾਵੇਗਾ : ਅਨੁਪ੍ਰਿਤਾ ਜੌਹਲ ਪਟਿਆਲਾ, 11 ਜਨਵਰੀ:ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ…

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’…

ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਮਿਸ਼ਨ ਵੱਲੋਂ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਦੀ ਮਿਤੀ ਵਿੱਚ 29 ਫਰਵਰੀ 2024 ਤੱਕ ਵਾਧਾ ਡੀ.ਸੀ. ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਵੀ…

ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਨਵਾਂਸ਼ਹਿਰ, 11 ਜਨਵਰੀ 2024:-             ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ…

ਨੋਟੀਫਾਈਡ ਏਰੀਆ ‘ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ ਤੇ ਸਬਮਰਸੀਬਲ ਪੰਪ ਲਗਾਉਣ ‘ਤੇ ਪਾਬੰਦੀ

ਨਵਾਂਸ਼ਹਿਰ, 11 ਜਨਵਰੀ 2024:-             ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ…

ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ

ਨਵਾਂਸ਼ਹਿਰ, 11 ਜਨਵਰੀ 2024 :-             ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ…

ਰੋਸ ਮੁਜਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਨਵਾਂਸ਼ਹਿਰ, 11 ਜਨਵਰੀ, 2024:-             ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 12 ਜਨਵਰੀ ਤੋਂ 11 ਮਾਰਚ, 2024 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

ਜ਼ਿਲ੍ਹੇ ਵਿੱਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਰੋਕ

ਨਵਾਂਸ਼ਹਿਰ, 11 ਜਨਵਰੀ, 2024:-                 ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮੰਨਜ਼ੂਰੀ ਦਫ਼ਤਰ ਜ਼ਿਲਾ ਮੈਜਿਸਟ੍ਰੇਟ ਤੋਂ ਲਈ ਜਾਵੇ।             ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ ’ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਇਸ ਤਰਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ  11 ਮਾਰਚ 2024 ਤੱਕ ਲਾਗੂ ਰਹਿਣਗੇ।