Month: ਫਰਵਰੀ 2024

‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ ਲੋਕ

ਸ੍ਰੀ ਚਮਕੌਰ ਸਾਹਿਬ/ਮੋਰਿੰਡਾ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ…

ਵਿਕਾਸ ਕਾਰਜਾਂ ਦੀ ਲੜੀ ਨਹੀਂ ਟੁੱਟਣ ਦਿੱਤੀ ਜਾਵੇਗੀ -ਸਪੀਕਰ ਸੰਧਵਾਂ

ਕੋਟਕਪੂਰਾ 19 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗ ਰਹੇ ਵਿਸ਼ੇਸ਼ ਕੈਂਪਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਨੀਂ ਦਿਨੀਂ…

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪਿੱਪਲਾਂਵਾਲਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ , ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ…

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ

ਚੰਡੀਗੜ੍ਹ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ…

ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ  ਸਿਹਤ ਅਧਿਕਾਰੀਆਂ ਦੀ ਕੀਤੀ ਸ਼ਲਾਘਾ

ਫਾਜ਼ਿਲਕਾ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਖੇ ਲੋਕਾਂ ਨੂੰ ਬਿਨਾ ਕਿਸੇ ਰੁਕਾਵਟ ਤੇ ਪ੍ਰੇਸ਼ਾਣੀ ਦੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕੀਤਾ। ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ *ਤੇ ਜ਼ਿਲ੍ਹਾ ਹਸਪਤਾਲ, ਸਿਵਲ ਹਸਪਤਾਲ, ਆਮ ਆਦਮੀ ਕਲੀਨਿਕ ਅਤੇ ਸਿਹਤ ਕੇਂਦਰਾਂ ਵਿਖੇ ਲੋੜ ਅਨੁਸਾਰ ਦਵਾਈਆਂ ਅਤੇ ਹੋਰ ਸਿਹਤ ਸਾਜੋ—ਸਮਾਨ ਦੀ ਉਪਲਬਧਤਾ ਹੈ।ਇਸੇ ਤਹਿਤ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਖੇ ਡਾ. ਰੋਹਿਤ ਗੋਇਲ ਤੇ ਡਾ. ਅਰਪਿਤ ਗੁਪਤਾ ਵੱਲੋਂ ਬੀਤੇ ਦਿਨੀ ਤਿੰਨ ਪੀਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨ ਕੀਤੇ ਗਏ।ਇਸ ਤੋਂ ਇਲਾਵਾ ਵੀ ਸਿਹਤ ਸਟਾਫ ਵੱਲੋਂ ਰੋਜਾਨਾ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਲਗਾਤਾਰ ਬਿਹਤਰੀਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ (ਪਿੰਡ ਰਾਮ ਸਿੰਘ ਵਾਲੀ ਭੈਣੀ), ਕੁਲਵਿੰਦਰ (ਪਿੰਡ ਥੇਹਕਲੰਦਰ) ਅਤੇ ਪਿੱਪਲ (ਪਿੰਡ ਬਾਹਮਣੀ ਵਾਲਾ) ਦਾ ਕਹਿਣਾ ਹੈ ਕਿ ਸਿਵਲ ਹਸਪਤਾਲ ਵਿਖੇ ਮਿਲੀਆਂ ਸਿਹਤ ਸੁਵਿਧਾਵਾਂ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਦਾ ਆਖਣਾ ਹੈ ਕਿ ਡਾਕਟਰ ਸਾਹਿਬਾਨ ਤੇ ਸਿਹਤ ਸਟਾਫ ਵੱਲੋਂ ਪੂਰੀ ਤਨਦੇਹੀ ਨਾਲ ਸਾਡੇ ਮਰੀਜ ਦੀ ਸੰਭਾਲ ਕਰਕੇ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਆਉਣ ਤੋਂ ਬਾਅਦ ਉਨ੍ਹਾਂ ਦਾ ਕੋਈ ਖਰਚਾ ਨਹੀਂ ਹੋਇਆ, ਦਵਾਈਆਂ ਤੋਂ ਲੈ ਕੇ ਆਪ੍ਰੇਸ਼ਨ ਤੱਕ ਮੁਫਤ ਹੋਇਆ ਜਿਸ *ਤੇ ਉਨ੍ਹਾਂ ਦੀ ਜੇਬ *ਤੇ ਵੀ ਅਸਰ ਨਹੀ ਪਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਸਿਹਤ ਸਟਾਫ ਵੱਲੋਂ ਵਧੀਆ ਵਤੀਰਾ ਵਰਤਦੇ ਹੋਏ ਉਨ੍ਹਾਂ ਦੇ ਮਰੀਜਾਂ ਦਾ ਬਿਹਤਰ ਤਰੀਕੇ ਨਾਲ ਇਲਾਜ ਕੀਤਾ ਗਿਆ। ਉਹ ਸਮਝਦੇ ਹਨ ਕਿ ਉਨ੍ਹਾਂ ਨੇ ਸਰਕਾਰੀ ਹਸਪਤਾਲ ਵਿਖੇ ਆਕੇ ਕੋਈ ਗਲਤੀ ਨਹੀਂ ਕੀਤੀ ਉਨ੍ਹਾਂ ਨੂੰ ਹਰ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪ੍ਰਾਪਤੀ ਹੋਈ ਹੈ ਉਹ ਸਰਕਾਰ, ਜਿਲ੍ਹਾ ਪ੍ਰਸ਼ਾਸਨ ਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਦਾ ਧੰਨਵਾਦ ਪ੍ਰਗਟ ਕਰਦੇ ਹਨ। ਇਸ ਮੌਕੇ ਡਾ. ਰੋਹਿਤ ਗੋਇਲ ਤੇ ਡਾ. ਅਰਪਿਤ ਗੁਪਤਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜਾ ਨੂੰ ਸਾਰੀਆਂ ਦਵਾਈਆਂ ਸਿਵਲ ਹਸਪਤਾਲ ਵਿਖੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਮਰੀਜਾਂ ਨੂੰ ਬਿਨ੍ਹਾਂ ਕਿਸੇ ਖਜਲ—ਖੁਆਰੀ ਦੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤੇ ਸਟਾਫ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ।

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਸੁਵਿਧਾ ਕੈਂਪ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)  “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ…

ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

ਫਾਜ਼ਿਲਕਾ, 17ਫਰਵਰੀ (ਪੰਜਾਬੀ ਖ਼ਬਰਨਾਮਾ)  ਬਲਾਕ ਖੂਈਖੇੜਾ ਵਿਖੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਅਫ਼ਸਰ ਡਾ: ਜਤਿੰਦਰ ਰਾਜ ਸਿੰਘ ਸੈਣੀ ਨੇ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ  ਸਿਹਤ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਸ਼ਨੀਵਾਰ ਨੂੰ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਵੀ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਖੂਈਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈਇਨ੍ਹਾਂ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਅੱਜ ਮੈਡੀਕਲ ਅਫ਼ਸਰ ਡਾ: ਜਤਿੰਦਰ ਸੈਣੀ (ਜਨਰਲ ਸਰਜਨ) ਵੱਲੋਂ ਵੱਖਵੱਖ ਪਿੰਡਾਂ ਦਾ ਦੌਰਾ ਕੀਤਾ ਗਿਆਇਸ ਦੌਰਾਨ ਉਨ੍ਹਾਂ ਖੂਈਖੇੜਾ ਅਧੀਨ ਪੈਂਦੇ ਸਤੀਰਵਾਲਾ ਸਬ ਸੈਂਟਰ ਵਿਖੇ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਕਰਮਚਾਰੀਆਂ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਮਤਾ ਦਿਵਸ ਵਾਲੇ ਦਿਨ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਵੱਖ ਸਿਹਤ ਸਹੂਲਤਾਂ ਬਾਰੇ ਲਾਭਪਾਤਰੀਆਂ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾਉਣ। ਮਮਤਾ ਦਿਵਸ ਦੌਰਾਨ ਆਉਣ ਵਾਲੇ ਸਾਰੇ ਮਾਪਿਆਂ ਅਤੇ ਬੱਚਿਆਂ ਨੂੰ ਪਹਿਲਾਂ ਟੀਕਾਕਰਨ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਅਗਲੀ ਵਾਰ ਟੀਕਾਕਰਨ ਕਦੋਂ, ਕਿੱਥੇ ਅਤੇ ਕਿਸ ਨੂੰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਜੂਦ ਮਾਵਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ, ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰਿਕਾਰਡ ਪਹਿਲਾਂ ਤੋਂ ਤਿਆਰ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਜਦੋਂ ਔਰਤ ਦੀ ਡਲਿਵਰੀ ਹੋਣ ਵਾਲੀ ਹੋਵੇ ਤਾਂ ਸਬੰਧਤ ਡਾਕਟਰ ਕੋਲ ਉਸ ਦੀ ਪੂਰੀ ਹਿਸਟਰੀ ਹੋਵੇ, ਜਿਸ ਨਾਲ ਉਸ ਨੂੰ ਡਿਲੀਵਰੀ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ  ਜਣੇਪਾ ਅਤੇ ਬਾਲ ਮੌਤ ਦਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੀਐਚਓ ਰਾਜੇਸ਼ ਕੁਮਾਰ, ਏਐਨਐਮ ਰਜਨੀ, ਸਿਹਤ ਕਰਮਚਾਰੀ ਅਮਿਤ ਕੁਮਾਰ ਅਤੇ ਆਸ਼ਾ ਵਰਕਰ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ

ਡੇਰਾਬਸੀ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਭਰ ਵਿੱਚ ‘ਆਪ ਦੀ ਸਰਕਾਰ…

ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਬਰਨਾਲਾ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀ ਹਦਾਇਤ ਤਹਿਤ ਵਿੱਦਿਅਕ ਸੈਸ਼ਨ 2024-25 ਲਈ ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸਕੂਲ ਚੀਮਾ ਜੋਧਪੁਰ ਤੋਂ ਪ੍ਰਚਾਰ…