ਅਮਰੀਕਾ , 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸੋਮਵਾਰ (3 ਫਰਵਰੀ) ਨੂੰ ਇਕ ਅਮਰੀਕੀ ਫੌਜੀ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ। ਰਾਇਟਰਜ਼ ਮੁਤਾਬਕ ਅਮਰੀਕੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਹ ਜਹਾਜ਼ ਘੱਟੋ-ਘੱਟ 24 ਘੰਟਿਆਂ ਦੇ ਅੰਦਰ ਭਾਰਤ ਪਹੁੰਚ ਜਾਵੇਗਾ। ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਇਸ ਵਿਚ 205 ਲੋਕ ਸਵਾਰ ਹਨ ਤੇ ਬਹੁਤੇ ਪੰਜਾਬੀ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸੋਮਵਾਰ (3 ਫਰਵਰੀ) ਨੂੰ ਇਕ ਅਮਰੀਕੀ ਫੌਜੀ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ। ਰਾਇਟਰਜ਼ ਮੁਤਾਬਕ ਅਮਰੀਕੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਹ ਜਹਾਜ਼ ਘੱਟੋ-ਘੱਟ 24 ਘੰਟਿਆਂ ਦੇ ਅੰਦਰ ਭਾਰਤ ਪਹੁੰਚ ਜਾਵੇਗਾ। ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਇਸ ਵਿਚ 205 ਲੋਕ ਸਵਾਰ ਹਨ ਤੇ ਬਹੁਤੇ ਪੰਜਾਬੀ ਹਨ।
ਟਰੰਪ ਪ੍ਰਸ਼ਾਸਨ ਨੇ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਤਹਿਤ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਫੌਜੀ ਮਾਲਵਾਹਕ ਜਹਾਜ਼ ਉਤੇ ਬਿਠਾ ਕੇ ਭਾਰਤ ਡਿਪੋਰਟ ਕਰ ਦਿੱਤਾ ਹੈ। ਅਮਰੀਕੀ ਅਧਿਕਾਰੀ ਨੇ ਕਿਹਾ ਕਿ ਇਹ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਲਈ ਹੁਣ ਤੱਕ ਦੀ ਸਭ ਤੋਂ ਲੰਮੀ ਦੂਰੀ ਵਾਲੀ ਫੌਜੀ ਉਡਾਣ ਹੈ।
ਇਕ ਅਧਿਕਾਰੀ ਨੇ ਆਪਣੀ ਪਛਾਣ ਨਸ਼ਰ ਨਾ ਕਰਨ ਦੀ ਸ਼ਰਤ ਉਤੇ ਦੱਸਿਆ ਕਿ ਸੀ-17 ਫੌਜੀ ਜਹਾਜ਼ ਪਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ, ਜੋ ਅਗਲੇ 24 ਘੰਟਿਆਂ ਵਿਚ ਆਪਣੀ ਮੰਜ਼ਿਲ ਉਤੇ ਪਹੁੰਚ ਜਾਵੇਗਾ। ਟਰੰਪ ਪ੍ਰਸ਼ਾਸਨ ਇਮੀਗ੍ਰੇਸ਼ਨ ’ਤੇ ਕੰਟਰੋਲ ਲਈ ਫੌਜੀ ਸਰੋਤਾਂ ਦੀ ਤੇਜ਼ੀ ਨਾਲ ਵਰਤੋਂ ਕਰ ਰਿਹਾ ਹੈ, ਜਿਸ ਵਿਚ ਵਾਧੂ ਫੌਜੀ ਬਲਾਂ ਦੀ ਤਾਇਨਾਤੀ, ਫੌਜੀ ਜਹਾਜ਼ਾਂ ਰਾਹੀਂ ਡਿਪੋਰਟ ਤੇ ਪਰਵਾਸੀਆਂ ਲਈ ਫੌਜੀ ਟਿਕਾਣਿਆਂ ਦੀ ਵਰਤੋਂ ਸ਼ਾਮਲ ਹੈ।
ਅਮਰੀਕੀ ਰੱਖਿਆ ਵਿਭਾਗ (ਪੈਂਟਾਗਨ) ਨੇ ਟੈਕਸਸ ਤੇ ਕੈਲੇਫੋਰਨੀਆ ਵਿਚੋਂ ਹਿਰਾਸਤ ਵਿਚ ਲਏ 5000 ਤੋਂ ਵਧ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਫੌਜੀ ਉਡਾਣਾਂ ਦੀ ਸਹਾਇਤਾ ਵੀ ਸ਼ੁਰੂ ਕੀਤੀ ਹੈ। ਹੁਣ ਤੱਕ ਫੌਜੀ ਜਹਾਜ਼ਾਂ ਦੀ ਮਦਦ ਨਾਲ ਗੁਆਟੇਮਾਲਾ, ਪੇਰੂ ਤੇ ਹੌਂਡੂਰਸ ਤੋਂ ਪਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ ਹੈ।
ਟਰੰਪ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਇਸ ਮੁਹਿੰਮ ‘ਚ ਅਮਰੀਕੀ ਫੌਜ ਤੋਂ ਵੀ ਮਦਦ ਮੰਗੀ ਹੈ। ਇਸ ਲਈ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਵਾਧੂ ਸੈਨਿਕ ਤਾਇਨਾਤ ਕੀਤੇ ਗਏ ਹਨ ਅਤੇ ਪ੍ਰਵਾਸੀਆਂ ਨੂੰ ਰੱਖਣ ਲਈ ਫੌਜੀ ਟਿਕਾਣਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਸੰਖੇਪ: ਅਮਰੀਕਾ ਦੇ ਭੂਤਪੂਰਵ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਕਡਕ ਇਮੀਗ੍ਰੇਸ਼ਨ ਕਾਨੂੰਨਾਂ ਤਹਿਤ 205 ਭਾਰਤੀ ਨਾਗਰਿਕਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਰਹਿਣ ਦੇ ਦੋਸ਼ ‘ਚ ਡਿਪੋਰਟ ਕੀਤਾ ਗਿਆ ਹੈ। ਇਹ ਲੋਕ ਅੱਜ ਫੌਜੀ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਣਗੇ। ਇਹ ਕਾਰਵਾਈ ਅਮਰੀਕਾ ਵਿੱਚ ਵਧ ਰਹੀ ਇਮੀਗ੍ਰੇਸ਼ਨ ਨੀਤੀ ਦੀ ਸਖ਼ਤੀ ਨੂੰ ਦਰਸਾਉਂਦੀ ਹੈ।