ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)

ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਲਗਾਏ ਇੱਕ ਕੈਂਪ ਵਿੱਚ 

14 ਉਮੀਦਵਾਰਾਂ ਵੱਲੋਂ ਕੈਂਪ ਵਿੱਚ ਭਾਗ ਲਿਆ ਗਿਆ, ਜਿਨ੍ਹਾਂ ਵਿੱਚੋਂ 3 ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰ ਲਿਆ ਗਿਆ। 

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਰੁਦਰਾ ਚੈਰੀਟੇਬਲ ਟਰੱਸਟ ਦੇ ਨਿਯੋਜਕਾਂ ਵੱਲੋਂ ਡੇਅਰੀ ਫਾਰਮਿੰਗ ਟ੍ਰੇਨਰ ਦੀਆਂ 2 ਅਸਾਮੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ, ਸਪਾਈਸ ਪ੍ਰੋਸੈਸਿੰਗ ਟੈਕਨੀਸ਼ੀਅਨ ਟ੍ਰੇਨਰ ਦੀਆਂ 2 ਅਸਾਮੀਆਂ ਰੋਪੜ ਵਿਖੇ ਅਤੇ ਮੋਬੀਲਾਈਜ਼ਰ ਦੀਆਂ 4 ਅਸਾਮੀਆਂ ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ, ਲਈ ਇੰਟਰਵਿਊ ਲਈ ਗਈ। 

ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।