29 ਮਈ (ਪੰਜਾਬੀ ਖਬਰਨਾਮਾ):ਉੱਤਰ ਪ੍ਰਦੇਸ਼ ਦੇ ਗੋਂਡਾ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਬੀਜੇਪੀ ਦੇ ਉਮੀਦਵਾਰ ਕਰਨ ਭੂਸ਼ਣ (karan bhushan sharan singh) ਦੇ ਕਾਫਲੇ ਨਾਲ ਵੱਡਾ ਹਾਦਸਾ (Road accident) ਹੋ ਗਿਆ। ਕਰਨ ਭੂਸ਼ਣ ਦੇ ਕਾਫਲੇ ਦੀ ਕਾਰ ਨੇ ਤਿੰਨ ਬੱਚਿਆਂ ਨੂੰ ਕੁਚਲ ਦਿੱਤਾ। ਜਿਸ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਤੀਜਾ ਗੰਭੀਰ ਜ਼ਖਮੀ ਹੋ ਗਿਆ ਹੈ।

ਭਾਜਪਾ ਉਮੀਦਵਾਰ ਦੇ ਕਾਫ਼ਲੇ ਵਿੱਚ ਇੱਕ ਬੇਕਾਬੂ ਪੁਲਿਸ ਐਸਕਾਰਟ ਵਾਹਨ ਨੇ ਬਾਈਕ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਬਾਈਕ ਸਵਾਰ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਗੰਭੀਰ ਜ਼ਖਮੀ ਹੋ ਗਿਆ। ਕੇਸਰਗੰਜ ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫ਼ਲੇ ਵਿੱਚ ਪੁਲਿਸ ਦੀ ਐਸਕਾਰਟ ਗੱਡੀ ਵੀ ਸ਼ਾਮਲ ਸੀ।

ਕੇਸਰਗੰਜ ਤੋਂ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਕਰਨ ਭੂਸ਼ਣ ਸਿੰਘ ਦੇ ਕਾਫਲੇ ਨਾਲ ਵਾਪਰੇ ਇਸ ਹਾਦਸੇ ਨੇ ਗੋਂਡਾ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਹੋਰ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁੱਸੇ ‘ਚ ਆਈ ਭੀੜ ਨੇ ਸਥਾਨਕ ਥਾਣੇ ਦਾ ਘਿਰਾਓ ਕਰ ਲਿਆ। ਲੋਕ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ। ਹਾਸਲ ਜਾਣਕਾਰੀ ਮੁਤਾਬਕ ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਕਾਰ ਇੰਨੀ ਤੇਜ਼ ਸੀ ਕਿ ਬਿਜਲੀ ਦੇ ਖੰਭੇ ਨੂੰ ਤੋੜਦੇ ਹੋਏ ਘਰ ਦੇ ਸਾਹਮਣੇ ਬੈਠੀ 60 ਸਾਲਾ ਸੀਤਾ ਦੇਵੀ ਨੂੰ ਵੀ ਦਰੜ ਦਿੱਤਾ। ਸੀਤਾ ਦੇਵੀ ਗੰਭੀਰ ਜ਼ਖਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਦਾਖਲ (road accident) ਕਰਵਾਇਆ ਗਿਆ ਹੈ। ਫਾਰਚੂਨਰ ਗੱਡੀ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ (road accident) ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।