ਰੂਪਨਗਰ, 5 ਮਾਰਚ (ਪੰਜਾਬੀ ਖਬਰਨਾਮਾ): ਸਰਕਾਰੀ ਕਾਲਜ ਰੋਪੜ ਦੇ 3 ਪ੍ਰੋਫ਼ੈਸਰਾਂ ਅਤੇ 30 ਵਿਦਿਅਰਥੀਆਂ ਨੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦਾ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਉਣ ਲਈ ਧੰਨਵਾਦ ਕੀਤਾ।

ਇਸ ਮੌਕੇ ਉਨਾਂ ਹਲਕਾ ਵਿਧਾਇਕ ਐਡਵੋਕੇਟ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਇਕ ਅਹਿਮ ਪਲ ਸੀ ਕਿ ਉਹ ਸਮਾਜ ਦੇ ਉੱਘੇ ਵਿਦਵਾਨਾਂ ਅਤੇ ਸਿਆਸਤਦਾਨਾਂ ਵਿਚ ਬੈਠਣ ਦਾ ਮੌਕਾ ਮਿਲਿਆ।

ਉਨਾਂ ਕਿਹਾ ਕਿ ਵਿਧਾਨ ਸਭਾ ਦੇ ਇਸ ਚਲ ਰਹੇ ਸ਼ੈਸ਼ਨ ਦੌਰਾਨ ਉਨ੍ਹਾਂ ਨੂੰ ਵਿਧਾਨ ਸਭਾ ਦੀ ਕੰਮਕਾਜ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਮਿਲੀ, ਇਸ ਲਾਈਵ ਸ਼ੈਸ਼ਨ ਤੋਂ ਆਪਣੀ ਜਿੰਦਗੀ ਵਿੱਚ ਵੱਡਾ ਮੁਕਾਮ ਹਾਸਿਲ ਕਰਨ ਅਤੇ ਇੱਕ ਚੰਗੇ ਆਗੂ ਬਣ ਕੇ ਸਮਾਜ ਸੇਵਾ ਕਰਨ ਦੀ ਪ੍ਰੇਰਨਾ ਵੀ ਮਿਲੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।