ਚੰਡੀਗੜ੍ਹ, 10 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਈ ਲੋਕ ਪੱਖੀ ਇਤਿਹਾਸਿਕ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਵਿਚੋਂ ਇੱਕ ਘਰ ਬੈਠੇ ਆਨਲਾਈਨ ਸਹੂਲਤਾਂ ਦੇਣ ਦਾ ਵੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਸਾਰੀਆਂ ਆਨਲਾਈਨ ਸਹੂਲਤਾਂ ਘਰ ਬੈਠੇ ਹੀ ਮਿਲ ਰਹੀਆਂ ਹਨ।

ਸਰਕਾਰ ਤੁਹਾਡੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਘਰ ਬੈਠੇ ਹੀ 43 ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਸ ਦੇ ਲਈ ਸਰਕਾਰ ਵੱਲੋਂ ਇਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕਾਲ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤਹਿ ਕਰਦੇ ਹਨ ਅਤੇ ਆਪਣਾ ਕੰਮ ਨਿਪਟਾਉਂਦੇ ਹਨ। ਸਮਾਂ ਅਤੇ ਤਾਰੀਖ਼ ਤੈਅ ਹੋਣ ਮਗਰੋਂ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫ਼ੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਅਕਸਰ ਪੰਜਾਬ ਦੇ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮ ਕਰਵਾਉਣ ਲਈ ਤਹਿਸੀਲ ਕਚਹਿਰੀਆਂ ਅਤੇ ਹੋਰ ਅਦਾਰਿਆਂ ਵਿਚ ਧੱਕੇ ਖਾਣੇ ਪੈਂਦੇ ਸਨ ਜਾਂ ਕਿਸੇ ਦੀ ਸਿਫ਼ਾਰਿਸ਼ ਕਰ ਕੇ ਕੰਮ ਕਰਵਾਉਣੇ ਪੈਂਦੇ ਸਨ। ਪਰ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਜ਼ਰੂਰੀ 43 ਸਕੀਮਾਂ ਦਾ ਲਾਭ ਘਰ ਬੈਠਿਆਂ ਦੇਣ ਦਾ ਹੀ ਫ਼ੈਸਲਾ ਕੀਤਾ, ਜੋ ਕਿ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਵਧੀਆ ਸਾਬਿਤ ਹੋਇਆ ਹੈ। ਬਿਜਲੀ ਦੇ ਬਿੱਲ ਮਾਫ਼ ਕਰਨਾ, ਨੌਜਵਾਨਾਂ ਨੂੰ ਨੌਕਰੀਆਂ ਤੇ ਹੁਣ ਘਰ ਬੈਠੇ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਦੇ ਲਾਭ ਮਿਲ ਰਹੇ ਹਨ, ਜਿਸ ਵਿਚ ਕੋਰਟ- ਕਚਹਿਰੀਆਂ ਦੇ ਕੰਮ ਲਾਇਸੈਂਸ, ਰਾਸ਼ਨ ਕਾਰਡ ਛੋਟੀਆਂ-ਛੋਟੀਆਂ ਜ਼ਰੂਰਤਾਂ ਹੁਣ ਘਰ ਬੈਠੇ ਹੀ ਮਿਲ ਹੀ ਪੂਰੀਆਂ ਹੋ ਰਹੀਆਂ ਹਨ।

ਸੰਖੇਪ
ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 43 ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਘਰ ਬੈਠੇ ਉਪਲਬਧ ਕਰਵਾਈਆਂ ਹਨ। ਇਹ ਸੇਵਾਵਾਂ ਵੱਖ-ਵੱਖ ਸਰਕਾਰੀ ਕਾਮਕਾਜ ਅਤੇ ਦਸਤਾਵੇਜ਼ੀ ਕਾਰਵਾਈਆਂ ਨੂੰ ਆਸਾਨ ਅਤੇ ਤੀਵਰ ਬਣਾਉਣ ਲਈ ਸ਼ੁਰੂ ਕੀਤੀਆਂ ਗਈਆਂ ਹਨ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।