ਫ਼ਰੀਦਕੋਟ 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਫ਼ਰੀਦਕੋਟ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਵਿਕੀ ਫ਼ਸਲ ਦੀ ਮਿੱਥੇ ਸਮੇਂ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 456969 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 454814 ਮੀਟ੍ਰਿਕ ਟਨ ਕਣਕ ਖਰੀਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 95429 ਮੀਟ੍ਰਿਕ ਟਨ, ਮਾਰਕਫੈਡ ਨੇ 98490 ਮੀਟ੍ਰਿਕ ਟਨ, ਪਨਸਪ ਨੇ 92050 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 56768 ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 112077 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 286170 ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਦੇ ਮੌਸਮ ਕਰਕੇ ਕਿਸਾਨਾਂ, ਲੇਬਰ ਆਦਿ ਲਈ ਮੰਡੀਆਂ ਵਿੱਚ ਛਾਂ, ਪੀਣ ਵਾਲੇ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।