ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਹੁਨਰ ਸਿਖਲਾਈ ਨੂੰ ਪ੍ਰਫੁੱਲਿਤ ਕਰਕੇ ਸਵੈ ਰੋਜਗਾਰ ਅਪਨਾ ਕੇ ਆਤਮ ਨਿਰਭਰ ਬਣਨ ਦਾ ਸੱਦਾ
ਨੰਗਲ 10 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ)
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਸਰਕਾਰੀ ਆਈਟੀਆਈ ਨੰਗਲ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਚੀਮਾ ਬੁਆਇਲਰ ਕੁਰਾਲੀ ਅਤੇ ਐੱਸਐੱਮਐੱਲ (ਸਵਰਾਜ ਮਾਜਦਾ ਲਿਮਟਿਡ) ਆਦਿ ਉਦਯੋਗਿਕ ਇਕਾਈਆਂ ਵਲੋਂ ਸ਼ਿਰਕਤ ਕੀਤੀ ਗਈ।
ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੱਖ ਵੱਖ ਟਰੇਡਾਂ ਦੇ ਸਿੱਖਿਆਰਥੀਆਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਕੰਪਨੀ ਦੇ ਪ੍ਰਤੀਨਿਧੀਆਂ ਵਲੋਂ ਸਿੱਖਿਆਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਮੌਕੇ ਤੇ ਹੀ 56 ਸਿੱਖਿਆਰਥੀਆਂ ਦੀ ਰੋਜ਼ਗਾਰ ਲਈ ਚੌਣ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਕਿਹਾ ਕਿ ਇਹੋ ਜਿਹੇ ਪਲੇਸਮੇਂਟ ਕੈਂਪ ਹੁਨਰਮੰਦ ਵਿਦਿਆਰਥੀਆਂ ਨੂੰ ਰੋਜਗਾਰ ਦੇ ਮੌਕੇ ਉਪਲੱਬਧ ਕਰਵਾਉਣ ਵਿੱਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਯੋਗਤਾਂ ਅਨੁਸਾਰ ਵੱਖ ਵੱਖ ਕੰਪਨੀਆਂ ਵਿਚ ਵੀ ਰੋਜਗਾਰ ਦੇ ਮੌਕੇ ਉਪਲੱਬਧ ਕਰਵਾਏ ਜਾਣ।
ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਮੋਨੀਸ਼ ਕੁਮਾਰ ਆਈਏਐੱਸ ਦੇ ਨਿਰਦੇਸ਼ਾ ਅਨੁਸਾਰ ,ਵਿਭਾਗ ਵਲੋਂ ਸਿੱਖਿਆਰਥੀਆਂ ਦੀ ਪਲੇਸਮੈਂਟ 100 ਫੀਸਦੀ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਮਨੋਜ ਗੁਪਤਾ, ਜੁਆਂਇਟ ਡਾਇਰੈਕਟਰ ਵਿਜੈਇੰਦਰ ਧਵਨ ਅਤੇ ਵਿਭਾਗ ਦੇ ਪਲੇਸਮੈਂਟ ਇੰਚਾਰਜ ਮੰਗਾਂ ਸਿੰਘ ਸਮੇਤ ਉੱਚ ਅਧਿਕਾਰੀਆਂ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਤਕਨੀਕੀ ਸਿੱਖਿਆ ਮੰਤਰੀ ਵੱਲੋਂ ਸੂਬੇ ਦੇ ਤਕਨੀਕੀ ਸਿਖਲਾਈ ਕੇਂਦਰਾਂ ਵਿੱਚ ਵਿਦਿਆਰਥੀਆਂ, ਨੋਜਵਾਨਾਂ ਨੂੰ ਹੁਨਰ ਸਿਖਲਾਈ ਹਾਸਲ ਕਰਕੇ ਆਤਮ ਨਿਰਭਰ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਟਰੇਨਿੰਗ ਅਫਸਰ ਕਮ ਪਲੇਸਮੈਂਟ ਇੰਚਾਰਜ ਰਾਕੇਸ਼ ਕੁਮਾਰ, ਅਸ਼ਵਨੀ ਕੁਮਾਰ,ਸੰਜੀਵ ਕੁਮਾਰ ਮੱਲੀ,ਵਰਿੰਦਰ ਸਿੰਘ,ਸਹਾਇਕ ਪਲੇਸਮੈਂਟ ਅਫਸਰ ਅਕਾਸ਼ਦੀਪ,ਚੀਮਾਂ ਬੁਆਇਲਰ ਲਿਮਟਡ ਦੇ ਐੱਚਆਰ ਮੈਨੇਜਰ ਗੁਰਪ੍ਰੀਤ ਸਿੰਘ, ਸਵਰਾਜ ਮਾਜਦਾ ਤੋਂ ਸੋਹਣ ਲਾਲ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਸਿੱਖਿਆਰਥੀ ਹਾਜ਼ਰ ਸਨ।