Wheat Procurement

ਬਠਿੰਡਾ, 29 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 28 ਅਪ੍ਰੈਲ 2025 ਤੱਕ 705399 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 659408 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 1374.80 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਸਾਨਾਂ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ-ਸਫਾਈ ਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।

ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 28 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 207102 ਮੀਟ੍ਰਿਕ ਟਨ, ਮਾਰਕਫ਼ੈਡ 141027, ਪਨਸਪ 148645, ਵੇਅਰ ਹਾਊਸ 111234 ਤੇ ਪ੍ਰਾਈਵੇਟ ਵਪਾਰੀਆਂ ਵਲੋਂ 51400 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।