ਚੰਡੀਗੜ੍ਹ 8 ਮਈ 2024 (ਪੰਜਾਬੀ ਖਬਰਨਾਮਾ) ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਬਾਕੀ ਰਹਿੰਦੇ ਤਿੰਨ ਲੋਕ ਸਭਾ ਹਲਕਿਆਂ ਤੋਂ ਵੀ ਅੱਜ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਮੁਤਾਬਿਕ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਸੰਗਰੂਰ ਹਲਕੇ ਤੋਂ ਅਰਵਿੰਦ ਖੰਨਾ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਡਾਕਟਰ ਸੁਭਾਸ਼ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ।
