(ਪੰਜਾਬੀ ਖ਼ਬਰਨਾਮਾ):ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ।
ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਮਗਰੋਂ ਤੁਰਤ ਸ਼ੇਰਪੁਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਸਮੇਂ ਦੌਰਾਨ ਸਵੇਰੇ ਜਦੋਂ ਸਾਹਿਬ ਸਿੰਘ ਆਪਣੇ ਘਰ ਮਲੇਰਕੋਟਲਾ ਤੋਂ ਸਕੂਲ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਸਕੂਲ ਨੇੜੇ ਬਣੇ ਨਾਲੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਅਨੁਸਾਰ ਉਥੋਂ ਦੇ ਇੱਕ ਮਨਰੇਗਾ ਮਜ਼ਦੂਰ ਨੇ ਸਕੂਲ ਦੇ ਮੁੱਖ ਅਧਿਆਪਕ ਨੂੰ ਇਸ ਬਾਰੇ ਦੱਸਿਆ। ਇਸ ਤੋਂ ਬਾਅਦ ਥਾਣਾ ਸ਼ੇਰਪੁਰ ਦੀ ਪੁਲਿਸ ਨੂੰ ਸੂਚਿਤ ਕੀਤਾ ਹੈ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਲਾਕੇ ਦੇ ਅਧਿਆਪਕਾਂ ਵਿੱਚ ਇਸ ਖ਼ਿਲਾਫ਼ ਕਾਫੀ ਰੋਸ ਹੈ।