Jhajjar Firing News(ਪੰਜਾਬੀ ਖ਼ਬਰਨਾਮਾ): ਝੱਜਰ ‘ਚ ਬਾਈਕ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਅਨੁਜ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਅੰਨ੍ਹੇਵਾਹ ਚਲਾਈਆਂ ਗੋਲੀਆਂ ਦੀ ਗੂੰਜ ਨਾਲ ਝੱਜਰ ਹਿੱਲ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਝੱਜਰ ਦੇ ਬਹਾਦੁਰਗੜ੍ਹ ਰੋਡ ‘ਤੇ ਹਨੂੰਮਾਨ ਮੰਦਰ ਨੇੜੇ ਵਾਪਰੀ। ਹਮਲਾਵਰਾਂ ਦੀ ਗਿਣਤੀ ਤਿੰਨ ਤੋਂ ਚਾਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਅਤੇ ਹਮਲਾਵਰਾਂ ਨੇ ਹੈਲਮੇਟ ਪਾਏ ਹੋਏ ਸਨ।

ਫਿਲਹਾਲ ਹਮਲਾਵਰਾਂ ਦੇ ਦੀ ਗ੍ਰਿਫਤਾਰੀ ਦੇ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈ ਗਈਆਂ ਹਨ। ਇਹ ਘਟਨਾ ਝੱਜਰ ’ਚ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।