(ਪੰਜਾਬੀ ਖ਼ਬਰਨਾਮਾ):NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।

ਜ਼ਿਕਰਯੋਗ ਹੈ ਕਿ ਜੇਲ ‘ਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।