ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਵਿੱਚ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ-81 ਦੀ ਟੀਮ ਸਵੀਪ ਦੁਆਰਾ ਸੀਮੀਗੋ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਸਕੂਲ ਦੇ ਡਰਾਇਵਰ ਸਾਥੀਆਂ ਅਤੇ ਹੋਰ ਸਟਾਫ ਨੂੰ ਜਾਗਰੂਕ ਕੀਤਾ ਗਿਆ ਕਿ ਉਹ 1 ਜੂਨ 2024 ਨੂੰ ਹੋਣ ਜਾ ਰਹੀਆ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।