ਬਰਨਾਲਾ, 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਸੰਗਰੂਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਸੰਜੇ ਗੋਇਲ ਆਈ.ਆਰ.ਐੱਸ. ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਨੁਪ੍ਰਿਤਾ ਜੋਹਲ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਖਰਚਾ ਨਿਗਰਾਨ ਟੀਮਾਂ ਨਾਲ ਬੈਠਕ ਕੀਤੀ।

ਇਸ ਮੌਕੇ ਖਰਚਾ ਨਿਗਰਾਨ ਸ੍ਰੀ ਸੰਜੇ ਗੋਇਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਉੱਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸ਼ੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਖ਼ਰਚਿਆਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਵਿੱਚ ਤਾਇਨਾਤ ਟੀਮਾਂ ਚੋਣ ਪ੍ਰਚਾਰ ਕਰਦੇ ਵਾਹਨਾਂ ਉਤੇ ਲਗਾਈ ਜਾਣ ਵਾਲੀ ਪ੍ਰਚਾਰ ਸਮੱਗਰੀ ‘ਤੇ ਵੀ ਨਜ਼ਰ ਰੱਖੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨਿਗਰਾਨ ਟੀਮਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਿਸੇ ਵੀ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ ‘ਤੇ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਚੋਣ ਮੀਟਿਗਾਂ ਆਦਿ ਤੋਂ ਪਹਿਲਾਂ ਸਹਾਇਕ ਰਿਟਰਨਿੰਗ ਅਫ਼ਸਰ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਵੀ.ਐਸ.ਟੀ., ਵੀ.ਵੀ.ਟੀ., ਐਸ.ਐਸ.ਟੀ., ਲੇਖਾ ਟੀਮ, ਸ਼ਿਕਾਇਤ ਸੈੱਲ ਅਤੇ ਐਮ.ਸੀ.ਐਮ.ਸੀ. ਸੈੱਲ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਲਈ।

ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਮੀਡਿਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ ਜਿੱਥੇ ਰੋਜ਼ਾਨਾ ਮੀਡਿਆ ਸਬੰਧੀ ਪਾਰਟੀਆਂ ਅਤੇ ਉਮੀਦਵਾਰਾਂ ਦਾ ਖਰਚਾ ਅਤੇ ਅਖਬਾਰ, ਟੀ.ਵੀ. ਚੈਨਲ ਅਤੇ ਸੋਸ਼ਲ ਮੀਡੀਆ ਦੀ ਨਿਗਰਾਨੀ ਕੀਤੀ ਜਾਂਦੀ ਹੈ।

ਨਾਲ ਹੀ ਉਨ੍ਹਾਂ ਸ਼ਿਕਾਇਤ ਸੈੱਲ ਦਾ ਵੀ ਦੌਰਾ ਕੀਤਾ ਜਿੱਥੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਹੁਣ ਤੱਕ 90 ਸ਼ਿਕਾਇਤਾਂ ਸੀ ਵਿਜਿਲ ਮੋਬਾਇਲ ਐਪਲੀਕੈਸ਼ਨ ਰਾਹੀਂ ਪ੍ਰਾਪਤ ਹੋਈਆਂ ਹਨ ਜਿਹਨਾਂ ਚੋਂ 90 ਦਾ ਨਿਬੇੜਾ 100 ਮਿੰਟਾਂ ਤੋਂ ਘੱਟ ਸਮੇਂ ਵਿੱਚ ਕੀਤਾ ਗਿਆ ਅਤੇ 2 ਸ਼ਿਕਾਇਤਾਂ ਡ੍ਰੌਪ ਹੋ ਗਈਆਂ।

ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਮਹਿਲ ਕਲਾਂ ਸ. ਸਤਵੰਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਭਦੌੜ ਡਾ. ਪੂਨਮਪ੍ਰੀਤ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਬਰਨਾਲਾ ਸ਼੍ਰੀ ਵਰਿੰਦਰ ਸਿੰਘ, ਵੱਖ ਵੱਖ ਚੋਣ ਸੈੱਲ ਦੇ ਨੋਡਲ ਅਫ਼ਸਰ, ਐੱਸ.ਪੀ. (ਹੈੱਡ ਕੁਆਟਰ) ਜਗਦੀਸ਼ ਬਿਸ਼ਨੋਈ ਅਤੇ ਹੋਰ ਲੋਕ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।