ਏਐਨਆਈ, ਲਖਨਊ : ਕੁਝ ਦਿਨ ਪਹਿਲਾਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਪੀਐਮ ਨਰਿੰਦਰ ਦੇ ਰਿਟਾਇਰਮੈਂਟ ‘ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਕ ਸਾਲ ਬਾਅਦ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਇਆ ਜਾਵੇਗਾ।

ਸੀਐਮ ਕੇਜਰੀਵਾਲ ਦੇ ਇਸ ਦਾਅਵੇ ਦਾ ਬੀਜੇਪੀ ਨੇਤਾ ਲਗਾਤਾਰ ਜਵਾਬ ਦੇ ਰਹੇ ਹਨ। ਅੱਜ (17 ਮਈ) ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸੀਐਮ ਕੇਜਰੀਵਾਲ ਦੇ ਦਾਅਵੇ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੇਰੀ ਗੱਲ ਸੁਣੋ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਹੋਣ ਦੇ ਨਾਤੇ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਉਹ 2024 ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਬਣਨਗੇ ਤੇ 2029 ਵਿੱਚ ਵੀ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣਨਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।