17 ਮਈ (ਪੰਜਾਬੀ ਖਰਬਨਾਮਾ ):ਰਾਜਸਥਾਨ ਦੇ ਭਰਤਪੁਰ ਜ਼ਿਲੇ ‘ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 4 ਔਰਤਾਂ ਸਮੇਤ ਕੁੱਲ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 8 ਲੋਕ ਜ਼ਖਮੀ ਹੋਏ ਹਨ।
ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਜੈਪੁਰ-ਆਗਰਾ ਨੈਸ਼ਨਲ ਹਾਈਵੇ ‘ਤੇ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।