ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 17 ਮਈ : ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਜੇਤੂ ਮੁੱਕੇਬਾਜ਼ ਪਰਵੀਨ ਹੁੱਡਾ ਨੂੰ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੇ ਪਿਛਲੇ 12 ਮਹੀਨਿਆਂ ਵਿੱਚ ਤਿੰਨ ਵਾਰ ਆਪਣੇ ਟਿਕਾਣੇ ਦਾ ਖੁਲਾਸਾ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਹੈ ਜਿਸ ਕਾਰਨ ਉਹ ਪੈਰਿਸ ਓਲੰਪਿਕ ਲਈ ਕੋਟਾ ਵੀ ਗੁਆ ਸਕਦੀ ਹੈ। ਪਿਛਲੇ ਸਾਲ ਏਸ਼ਿਆਈ ਖੇਡਾਂ ਵਿੱਚ ਮਹਿਲਾ 57 ਕਿਲੋ ਭਾਰ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਕਰਨ ਵਾਲੀ ਪਰਵੀਨ ਨੇ ਅਪਰੈਲ 2022 ਤੋਂ ਮਾਰਚ 2023 ਵਿਚਾਲੇ ਆਪਣੇ ਟਿਕਾਣੇ ਦੀ ਜਾਣਕਾਰੀ ਨਹੀਂ ਦਿੱਤੀ ਜੋ ਵਾਡਾ ਨਿਯਮਾਂ ਤਹਿਤ ਜ਼ਰੂਰੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।