ਪਾਉਂਟਾ ਸਾਹਿਬ (ਪੰਜਾਬੀ ਖਬਰਨਾਮਾ) 21 ਮਈ : ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਾਉਂਟਾ ਸਾਹਿਬ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਹੇਠ 22 ਮਈ ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਸੰਬੰਧੀ ਸਮਾਗਮ ਅੱਜ ਤੋਂ ਗੁਰ ਮਰਿਆਦਾ ਅਨੁਸਾਰ ਆਰੰਭ ਹੋ ਗਏ ਹਨ ।

ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ਦਸਵੀਂ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਉਣ ਵਾਸਤੇ 22 ਮਈ 1964 ਨੂੰ ਵਾਪਰੇ ਖ਼ੂਨੀ ਸਾਕੇ ਦੌਰਾਨ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ 11 ਨਿਹੰਗ ਸਿੰਘਾਂ ਦੀ ਯਾਦ ਵਿੱਚ ਇਹ ਸਮਾਗਮ ਕੀਤਾ ਜਾਂਦਾ ਹੈ।

ਇਸ ਸਬੰਧੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਚਸ਼ਮਦੀਦ ਗਵਾਹ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮਾਂ ਸਬੰਧੀ ਅੱਜ ਅਰਦਾਸ ਬੇਨਤੀ ਕਰਨ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ । ਜਿਨ੍ਹਾਂ

ਦੇ ਭੋਗ 22 ਮਈ ਦਿਨ ਬੁੱਧਵਾਰ ਨੂੰ ਪਾਏ ਜਾਣਗੇ। ਉਪਰੰਤ ਪੰਥ ਪ੍ਰਸਿੱਧ ਰਾਗੀ- ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵੀਚਾਰਾਂ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਪੰਥ ਦੇ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ , ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਸਮੇਤ ਸਮਾਗਮ ਵਿੱਚ ਪਹੁੰਚ ਰਹੀਆੰ ਹੋਰ ਵੀ ਪੰਥਕ ਸਖਸ਼ੀਅਤਾਂ ਵੱਲੋਂ ਸ੍ਰੀ ਪਾਉਂਟਾ ਸਾਹਿਬ ਦੇ ਖ਼ੂਨੀ ਸਾਕੇ ਦੇ ਸ਼ਹੀਦ ਨਿਹੰਗ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਅਤੇ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 23 ਮਈ ਦਿਨ ਵੀਰਵਾਰ ਨੂੰ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦ ਨਿਹੰਗ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅਮ੍ਰਿਤਸਰ ਸਾਹਿਬ ਵਿਖੇ ਵੀ ਗੁਰਮੀਤ ਸਮਾਗਮ ਕਰਵਾਏ ਜਾ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।