ਜਗਰਾਉਂ (ਪੰਜਾਬੀ ਖਬਰਨਾਮਾ) 21 ਮਈ : ਜਗਰਾਉਂ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਕਿਸਾਨ ਮਜ਼ਦੂਰ ਮਹਾ ਪੰਚਾਇਤ ਵਿੱਚ ਪੰਜਾਬ ਦੌਰੇ ’ਤੇ ਆ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਦਾ ਐਲਾਨ ਕੀਤਾ। ਪੰਜਾਬ ਭਰ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਕਿਸਾਨਾਂ, ਮਜ਼ਦੂਰਾਂ ਅਤੇ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਰਾਹੀਂ ਆਪਣੀ ਹਾਜ਼ਰੀ ਲਗਵਾਈ।

ਇਸ ਮੋਰਚੇ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਦਿਆਂ ਕਾਲੇ ਕਾਨੂੰਨ ਬਣਾ ਕੇ 700 ਤੋਂ ਵੱਧ ਕਿਸਾਨਾਂ ਦੀ ਸ਼ਹੀਦੀਆਂ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਐਲਾਨ ਕੀਤਾ ਕਿ ਹੁਣ ਸਮਾਂ ਆ ਗਿਆ ਹੈ, ਇਸ ਤਾਨਾਸ਼ਾਹ ਸਰਕਾਰ ਨੂੰ ਵੋਟ ਦੀ ਤਾਕਤ ਰਾਹੀਂ ਕਰਾਰਾ ਜਵਾਬ ਦੇਣ ਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੀ ਬੀਜੇਪੀ ਪੰਜਾਬੀਆਂ ਦੇ ਵੋਟ ਦੀ ਹੱਕਦਾਰ ਨਹੀਂ ਹੈ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ’ਚ ਹੱਕ ਮੰਗਣ ਜਾਣ ’ਤੇ ਰਸਤਿਆਂ ਵਿੱਚ ਹੀ ਰੋਕ ਕੇ ਗੋਲੀਆਂ ਦੀ ਬੌਛਾਰਾ, ਰਸਤਿਆਂ ’ਚ ਅੜਿੱਕੇ ਅਤੇ ਤਸ਼ੱਦਦ ਕੀਤਾ ਹੈ ਉਸੇ ਕਾਰਨ ਹੀ ਅੱਜ ਬੀਜੇਪੀ ਦੀ ਪਿੰਡਾਂ ਵਿੱਚ ਨੌ ਐਂਟਰੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਟਰੇਡ ਯੂਨੀਅਨਾਂ ਤੋਂ ਇਲਾਵਾ ਪੰਜਾਬ ਦੇ ਆਵਾਮ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਆ ਰਹੇ ਪ੍ਰਧਾਨ ਮੰਤਰੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ।

ਅੱਜ ਦੇ ਮਹਾ ਪੰਚਾਇਤ ਨੂੰ ਕਿਸਾਨ ਆਗੂਆਂ ਵਿੱਚ ਬਲਵੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਡਾਕਟਰ ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਰਜਿੰਦਰ ਸਿੰਘ ਸਿੰਘਾਂਵਾਲਾ ਆਦਿ ਨੇ ਸੰਬੋਧਨ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।