ਪਟਿਆਲਾ (ਪੰਜਾਬੀ ਖਬਰਨਾਮਾ) 21 ਮਈ : ਸੂਬੇ ਭਰ ’ਚ ਪੈ ਰਹੀ ਅੱਤ ਦੀ ਗਰਮੀ ਨੂੰ ਦੇਖਦਿਆਂ ਹੋਇਆਂ ਬੀਤੇ ਸੋਮਵਾਰ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਆਂਗਨਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਪੰਜਾਬ ਸਰਕਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਜ਼ਿਆਦਾ ਗਰਮੀ ਪੈਣ ਕਾਰਨ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਬੱਚਿਆਂ ਦੀ ਸਿਹਤ ਦਾ ਖਿਆਲ ਕਰਦਿਆਂ ਹੋਇਆਂ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਂਗਨਵਾੜੀ ਸੈਂਟਰਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਵਿੱਚ ਅੱਗੇ ਇਹ ਵੀ ਕਿਹਾ ਹੈ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਉਮਰ 3 ਤੋਂ 6 ਸਾਲ ਦੀ ਹੁੰਦੀ ਹੈ, ਜਿਸ ਕਾਰਨ ਬੱਚਿਆਂ ਦੀ ਸਿਹਤ ਸੰਭਾਲ ਬਹੁਤ ਜ਼ਰੂਰੀ ਹੈ। ਇਸ ਦੌਰਾਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਘਰਾਂ ਵਿੱਚ ਜਾ ਕੇ ਬੱਚਿਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇ। ਪ੍ਰੰਤੂ ਜਿੱਥੇ ਪੰਜਾਬ ਸਰਕਾਰ ਨੇ ਜ਼ਿਆਦਾ ਪੈ ਰਹੀ ਗਰਮੀ ਦੇ ਬਚਾਅ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ ਉਥੇ ਹੀ ਹਲਕਾ ਸਨੌਰ ਦੇ ਅਧੀਨ ਕਈ ਵੱਡੇ ਨਾਮੀ ਸਕੂਲ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਤੇ ਏਐਮ ਪਬਲਿਕ ਸਕੂਲ ਸਨੌਰ ਜਿਥੇ ਛੁੱਟੀਆ ਦੇ ਬਾਵਜੂਦ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨਰੈਣ ਸਕੂਲ, ਪੈਕਸ ਤੇ ਕੈਟਲ ਸਕੂਲ ਸਨੌਰ ਰੋਡ ਪਟਿਆਲਾ ਵਿਖੇ ਸਕੂਲ ਸਟਾਫ ਦੇ ਨਾਲ ਤੇ ਵਿਦਿਆਰਥੀ ਦੀ ਗੈਰ ਹਾਜ਼ਰੀ ਨਾਲ ਸਕੂਲ ਖੁੱਲ੍ਹੇ ਹਨ ਅਤੇ ਹੋਰ ਕਈ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਹਨ ਉਥੇ ਹੀ ਸਨੌਰ ਮੈਨ ਬਜ਼ਾਰ ਵਿੱਚ ਨਿੱਕੇ ਨਿੱਕੇ ਬੱਚਿਆਂ ਨਾਲ ਖੜੀਆਂ ਬੀਬੀ ਪਰਮਜੀਤ ਕੌਰ, ਸੁਖਬੀਰ ਕੌਰ ਨੇ ਛੁੱਟੀਆ ਦੌਰਾਨ ਖੁੱਲ੍ਹੇ ਪ੍ਰਾਈਵੇਟ ਸਕੂਲਾਂ ਬਾਰੇ ਗੱਲ ਕਰਦੇ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਸਕੂਲਾ ਨੇ ਆਪਣੀਆਂ ਦੁਕਾਨਦਾਰੀਆਂ ਖੋਲ੍ਹੀਆਂ ਹੋਈਆ ਹਨ। ਇਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੁਕਮ ਤੇ ‌ਪੈ ਰਹੀ ਅੱਤ ਦੀ ਗਰਮੀ ਦੀ ਕੋਈ ਪ੍ਰਵਾਹ ਨਹੀਂ ਹੈ ਜਦਕਿ ਇਨ੍ਹਾਂ ਨੂੰ ਆਪਣੀਆਂ ਦੁਕਾਨਦਾਰੀਆਂ ਖੋਲ੍ਹਣੀਆਂ ਜ਼ਰੂਰੀ ਸਮਝੀਆ ਹਨ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਈਵੇਟ ਸਕੂਲਾਂ ਉੱਤੇ ਪੰਜਾਬ ਸਰਕਾਰ ਨੂੰ ਸਖਤ ਹਦਾਇਤਾਂ ਜਾਰੀ ਕਰਨੀਆ ਚਾਹੀਦੀਆਂ ਹਨ ਅਤੇ ਕਾਨੂੰਨ ਕਰਵਾਈ ਕਰਨੀ ਚਾਹੀਦੀ ਹੈ।

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ ਦੇ ਡਾਇਰੈਕਟਰ ਅਤੇ ਪ੍ਰਾਈਵੇਟ ਸਕੂਲ ਐਸੋਸ਼ੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕੀ ਪੰਜਾਬ ਸਰਕਾਰ ਵੱਲੋਂ ਜੋਂ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਉਹ ਸਾਮੀ 5 ਵਜੇ ਮਿਲਿਆ ਸੀ ਜਦ ਕਿ ਸਕੂਲ ਨੂੰ ਉਸ ਸਮੇਂ ਛੁੱਟੀ ਹੋ ਚੁੱਕੀ ਸੀ ਅਤੇ ਇਸ ਕਰ ਕੇ ਅੱਜ ਸਕੂਲ ਲਗਾਉਣ ਦਾ ਮੁੱਖ ਕਾਰਨ ਬੱਚਿਆਂ ਨੂੰ ਛੁੱਟੀਆ ਦਾ ਹੋਮ ਵਰਕ ਅਤੇ ਛੁੱਟੀ ਬਾਰੇ ਵਿਦਿਆਰਥੀਆਂ ਤੇ ਸਟਾਫ ਨੂੰ ਦੱਸਣਾ ਜ਼ਰੂਰੀ ਸੀ ਇਸ ਕਰਕੇ ਅੱਜ ਸਕੂਲ ਖੁੱਲਿਆ ਗਿਆ ਸੀ।

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਅੰਦਰ ਗਰਮੀ ਤੇ ਬਚਾਅ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪ੍ਰੰਤੂ ਜਿਹੜੇ ਪ੍ਰਾਈਵੇਟ ਸਕੂਲ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਉਨ੍ਹਾਂ ਉੱਤੇ ਤਰੁੰਤ ਕਾਨੂੰਨੀ ਕਾਰਵਾਈ ਕਰਵਾਉਣ ਲਈ ਕਮਿਸ਼ਨ ਪਟਿਆਲਾ ਦੇ ਧਿਆਨ ਵਿੱਚ ਲਿਆਵਾਂਗੇ ਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ।

ਜ਼ਿਲ੍ਹਾਂ ਸਿੱਖਿਆ ਅਫਸਰ ਪਟਿਆਲਾ ਸੰਜੀਵ ਸਰਮਾਂ ਨੇ ਕਿਹਾ ਕਿ ਜਿਹੜੇ ਪ੍ਰਾਈਵੇਟ ਸਕੂਲ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀ ਕਰ ਰਹੇ ਉਨ੍ਹਾਂ ਤੇ ਬਣਦੀ ਕਾਨੂੰਨੀ ਕਰਵਾਈ ਕੀਤੀ ਜਾਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।