ਸ੍ਰੀ ਅਨੰਦਪੁਰ ਸਾਹਿਬ 22 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਹਲਕਾ 06ਅਨੰਦਪੁਰ ਸਹਿਬ ਦੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਕਿਹਾ ਕਿ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਲਈ ਗਰੀਨ ਇਲੈਕਸ਼ਨ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਚੋਣ ਪ੍ਰਕਿਰਿਆ ਦੌਰਾਨ ਹੋਣ ਵਾਲੀ ਗਤੀਵਿਧੀਆਂ ਵਿੱਚ ਪ੍ਰਦੂਸ਼ਣ ਮੁਕਤ ਸਾਧਨ ਵਰਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਰਾਜਪਾਲ ਸਿੰਘ ਸੇਖੋ ਸਹਾਇਕ ਰਿਟਰਨਿੰਗ ਅਫਸਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਐਸ.ਡੀ.ਐਮ ਦਫਤਰ ਵਿਖੇ ਬੂਟਾ ਲਗਾਇਆ ਗਿਆ।

ਉਨ੍ਹਾਂਨੇ ਕਿਹਾ ਕਿ ਚੋਣ ਕਮਿਸ਼ਨ ਵੱਲੋ ਇਸ ਵਾਰ ਗਰੀਨ ਇਲੈਕਸ਼ਨ ਕਰਵਾਉਣ ਦੇ ਦਿਤੇ ਨਾਅਰੇ ਨੂੰ ਜ਼ਮੀਨੀ ਹਕੀਕਤ ਵਿਚ ਬਦਲਣ ਦੇ ਲਈ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾ ਨੇ ਕਿਹਾ ਕਿਸਾਡੇ ਵੱਲੋ ਲਗਾਇਆ ਗਿਆ ਇਕ ਬੂਟਾ ਵੀ ਗਰੀਨ ਇਲੈਕਸ਼ਨ ਦੇ ਸੰਕਲਪ ਨੂੰ ਮਜਬੂਤ ਕਰੇਗਾ। ਉਨਾਂਨੇ ਕਿਹਾ ਕਿ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ 06 ਅਨੰਦਪੁਰ ਸਾਹਿਬ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਲਈ ਵੀ ਯਤਨ ਕੀਤੇ ਜਾ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।