23 ਮਈ( ਪੰਜਾਬੀ ਖਬਰਨਾਮਾ):ਪੰਜਾਬ ਚ 1 ਜੂਨ ਨੂੰ ਵੋਟਿੰਗ ਹੋਵੇਗੀ। ਜਿਵੇਂ-ਜਿਵੇਂ ਵੋਟਾਂ ਦੀ ਤਰੀਕ ਨੇੜੇ ਆ ਰਹੀ ਹੈ, ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ। ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ। ਸੀਐਮ ਸਭ ਤੋਂ ਪਹਿਲਾਂ ਜਲੰਧਰ ਦੇ ਗੁਰਾਇਆ ਇਲਾਕੇ ‘ਚ ਜਾਣਗੇ। ਇਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਇਲਾਕੇ ਵਿੱਚ ਰੋਡ ਸ਼ੋਅ ਕਰਨਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਦੌਰੇ ‘ਤੇ ਹਨ। ਪੀਐਮ ਦੀ ਪਟਿਆਲਾ ਵਿੱਚ ਰੈਲੀ ਹੈ। ਪੀ ਐਮ ਮੋਦੀ ਦੇ ਪੰਜਾਬ ਦੌਰੇ ਨੂੰ ਦੇਖਦੇ ਹੋਏ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਹਵਾਈ ਅੱਡੇ ਦੇ 5 ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ।
ਇਸ ਤੋਂ ਇਲਾਵਾ ਹਰਿਆਣਾ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਲਈ ਪਹੁੰਚ ਰਹੇ ਹਨ।