ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 23 ਮਈ : ਦਿੱਲੀ ਪੁਲਿਸ ਮੁੱਖ ਮੰਤਰੀ ਨਿਵਾਸ ‘ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਅਤੇ ਛੇੜਛਾੜ ਦੇ ਮਾਮਲੇ ਦੀ ਜਾਂਚ ‘ਚ ਰੁੱਝੀ ਹੋਈ ਹੈ। ਤਾਜ਼ਾ ਮਾਮਲੇ ‘ਚ ਦਿੱਲੀ ਪੁਲਿਸ ਦੀ ਟੀਮ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਉਨ੍ਹਾਂ ਦੇ ਮਾਤਾ-ਪਿਤਾ ਤੋਂ ਪੁੱਛਗਿੱਛ ਕਰੇਗੀ।
ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਸੀਐਮ ਕੇਜਰੀਵਾਲ ਦੇ ਘਰ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ‘ਤੇ ਕੁੱਟਮਾਰ ਅਤੇ ਛੇੜਛਾੜ ਦੇ ਦੋਸ਼ ਲਾਏ ਹਨ। ਪੁਲਿਸ ਨੂੰ ਉਮੀਦ ਹੈ ਕਿ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਉਨ੍ਹਾਂ ਦੇ ਮਾਤਾ-ਪਿਤਾ ਤੋਂ ਪੁੱਛਗਿੱਛ ਦੌਰਾਨ ਸੱਚਾਈ ਸਾਹਮਣੇ ਆ ਜਾਵੇਗੀ।