ਰੂਪਨਗਰ, 28 ਮਈ (ਪੰਜਾਬੀ ਖਬਰਨਾਮਾ) : ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਨੇ ਜ਼ਿਲ੍ਹਾ ਅਦਾਲਤ ਰੂਪਨਗਰ ਦੇ ਬਾਰ ਰੂਮ ਵਿਖੇ “ਸਾਡਾ ਮਿਸ਼ਨ-ਗਰੀਨ ਚੋਣਾਂ” ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਅਹਮੀਅਤ ਨੂੰ ਸਮਝਣਾ ਚਾਹੀਦਾ ਹੈ ਜਿਸ ਉੱਤੇ ਸਾਡੇ ਦੇਸ਼ ਦਾ ਵਿਕਾਸ ਤੇ ਭਵਿੱਖ ਨਿਰਭਰ ਕਰਦਾ ਹੈ।
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵੋਟਾਂ ਪ੍ਰਤੀ ਸਾਨੂੰ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਦਸਕੇ 1 ਜੂਨ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਾਦੀ ਸਾਨੂੰ ਲੰਬੇ ਸੰਘਰਸ਼ ਤੋ ਬਾਅਦ ਮਿਲੀ ਹੈ ਅਤੇ ਵੋਟ ਦੇ ਹੱਕ ਲਈ ਅਸੀ ਅੰਗਰੇਜੀ ਸਮਾਰਾਜ ਦਾ ਡੱਟ ਕੇ ਮੁਕਾਬਲਾ ਕੀਤਾ ਹੈ, ਇਸ ਲਈ ਸਾਨੂੰ ਵੋਟ ਪਾਉਣ ਦੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।
ਜਨਰਲ ਆਬਜ਼ਰਵਰ ਨੇ ਵੋਟਾਂ ਵਾਲੇ ਦਿਨ ਵੋਟ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣਾ ਬਹੁਤ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਜੇਕਰ ਵੋਟਿੰਗ ਦੌਰਾਨ ਵੋਟਿੰਗ ਫੀਸਦੀ ਘੱਟਦੀ ਹੈ ਇਹ ਸਾਡੇ ਲੋਕਤੰਤਰਿਕ ਪ੍ਰਣਾਲੀ ਲਈ ਚੰਗਾ ਸੰਕੇਤ ਨਹੀਂ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਪਣੀ ਵੋਟ ਪਾਉਣ ਦੇ ਨਾਲ-ਨਾਲ ਆਪਣੇ ਪਰਿਵਾਰਿਕ ਮੈਂਬਰਾਂ, ਦੌਸਤਾਂ ਮਿੱਤਰਾਂ, ਰਿਸ਼ਤੇਦਾਰਾਂ ਦੀਆਂ ਵੋਟਾਂ ਵੀ ਜ਼ਰੂਰ ਪਵਾਉਣ ਤਾਂ ਜੋ ਲੋਕਤੰਤਰ ਤੇ ਸਾਡਾ ਦੇਸ਼ ਹੋਰ ਮਜ਼ਬੂਤ ਹੋ ਸਕੇ।
ਵੋਟ ਦੇ ਮਹੱਹਤਵ ਬਾਰੇ ਹੋਰ ਦੱਸਦਿਆਂ ਉਨ੍ਹਾਂ ਕਿਹਾ ਕਿ ਹਰ ਇੱਕ ਵੋਟ ਦਾ ਆਪਣਾ ਇੱਕ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਸਾਡੀ ਇੱਕ ਵੋਟ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਨੂੰ ਬਦਲਣ ਦੀ ਤਾਕਤ ਰੱਖਦੀ ਹੈ ਇਹ ਪੂਰੇ ਦੇਸ਼ ਦੀ ਸਰਕਾਰ ਚੁਨਣ ਵਿਚ ਆਪਣਾ ਯੋਗਦਾਨ ਪਾਉਂਦੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਆਈ.ਏ.ਐਸ. ਅਤੇ ਹੋਰ ਕਿਸੇ ਉੱਚ ਪੱਧਰੀ ਅਧਿਕਾਰੀ ਦੀ ਵੋਟ ਦਾ ਮਹੱਹਤਵ ਵੀ ਉਨ੍ਹਾਂ ਹੈ ਜਿਨ੍ਹਾਂ ਕਿਸੇ ਆਮ ਤੇ ਗਰੀਬ ਵਿਅਕਤੀ ਦੀ ਵੋਟ ਦਾ ਹੈ। ਉਨ੍ਹਾਂ ਕਿਹਾ ਕਿ ਵੋਟ ਦੇਣਾ ਵੀ ਦੇਸ਼ ਸੇਵਾ ਵਿਚ ਯੋਗਦਾਨ ਪਾਉਣ ਦੇ ਬਰਾਬਰ ਹੈ।
ਡਾ. ਹੀਰਾ ਲਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਇੱਕ ਜੂਨ 2024 ਨੂੰ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਗਰੀਨ ਇਲੈਕਸ਼ਨ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਅਤੇ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਾਰਬਨ ਉਤਸਰਜਨ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ, ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ, ਡਿਜੀਟਲ ਪਲੇਟਫਾਰਮ ਦੀ ਵੱਧ ਤੋਂ ਵੱਧ ਵਰਤੋਂ, ਆਪਣੇ ਇਰਦ ਗਿਰਦ ਸਫਾਈ ਦਾ ਧਿਆਨ ਰੱਖਿਆ ਜਾਵੇ, ਪਾਣੀ ਦੇ ਪੱਧਰ ਨੂੰ ਵਧਾਇਆ ਜਾਵੇ ਅਤੇ ਇਸਦੀ ਦੁਰਵਰਤੋਂ ਨਾਂ ਕੀਤੀ ਜਾਵੇ। ਉਨ੍ਹਾਂ ਵਲੋਂ ਇਸ ਦੌਰਾਨ ਵਕੀਲ ਭਾਈਚਾਰੇ ਨੂੰ ਬੂਟੇ ਵੀ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਰੇ ਪ੍ਰਦੂਸ਼ਣ ਮੁਕਤ ਭਾਰਤ ਦੇ ਨਿਰਮਾਣ ਵਿੱਚ ਅਪਣਾ ਪੂਰਨ ਸਹਿਯੋਗ ਦਿੰਦੇ ਹੋਏ ਇੱਕ ਇੱਕ ਪੌਦਾ ਜਰੂਰ ਲਗਾਉਣਗੇ ਤੇ ਉਸਦਾ ਪਾਲਣ ਪੋਸ਼ਣ ਵੀ ਕਰਨਗੇ। ਇਸ ਦੇ ਨਾਲ ਹੀ ਘੱਟ ਤੋਂ ਘੱਟ ਪਲਾਸਟਿਕ ਦੀ ਵਰਤੋਂ ਕਰਨਾ ਵੀ ਯਕੀਨੀ ਬਣਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਜੀਵ ਕੁਮਾਰ, ਚੀਫ ਜੁਡੀਸ਼ੀਅਲ ਮੈਜੀਸਟਰੈਟ ਅਸ਼ੀਸ਼ ਥਥਈ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਪ੍ਰਧਾਨ ਜ਼ਿਲ੍ਹਾ ਬਾਰ ਕੌਂਸਲ ਰੂਪਨਗਰ ਸ਼੍ਰੀ ਮਨਦੀਪ ਮੋਦਗਿੱਲ, ਐਡਵੋਕੇਟ ਚਰਨਜੀਤ ਸਿੰਘ ਘਈ, ਐਡਵੋਕੇਟ ਸਤੀਸ਼ ਕੁਮਾਰ, ਐਡਵੋਕੇਟ ਅਮਰਿੰਦਰਪ੍ਰੀਤ ਸਿੰਘ ਬਾਵਾ, ਐਡਵੋਕੇਟ ਹਰਮਿੰਦਰ ਸਿੰਘ ਭੂਰਾ ਅਤੇ ਸਮੂਹ ਵਕੀਲ ਭਾਈਚਾਰਾ ਹਾਜ਼ਰ ਸੀ।