ਰੂਪਨਗਰ, 30 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਮਾਧਿਅਮ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਚੋਣਾਂ ਨਾਲ ਸਬੰਧਤ ਵੱਖ-ਵੱਖ ਮਾਧਿਅਮਾਂ ਜਿਵੇਂ ਕਿ 394 ਸੀ ਵਿਜ਼ਲ ਅਤੇ 70 ਦਸਤੀ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਕਿ ਤੁਰੰਤ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਨੂੰ ਸੀ ਵਿਜਲ ਐਪ ਰਾਹੀਂ, ਦਸਤੀ ਰੂਪ ਵਿੱਚ ਜਾਂ ਇਸ ਤੋਂ ਇਲਾਵਾ ਸ਼ਿਕਾਇਤ ਸੈੱਲ ਦੇ ਨੰਬਰ 18001803469, ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੁਲੀਸ ਦੇ ਕੰਟਰੋਲ ਰੂਮ ਨੰਬਰ 01881-221273 ਅਤੇ 97794-64100 ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।