11 ਜੂਨ (ਪੰਜਾਬੀ ਖਬਰਨਾਮਾ): ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ 5994 ਅਧਿਆਪਕ ਹੁਣ ਆਰ-ਪਾਰ ਦੀ ਲੜਾਈ ਦੇ ਮੂੜ ‘ਚ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼ਾਮ 3 ਵਜੇ ਤਕ ਦਾ ਅਲਟੀਮੇਟਮ ਦੇ ਕੇ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਨੰਗਲ-ਚੰਡੀਗੜ੍ਹ ਹਾਈਵੇ ਜਾਮ ਕਰ ਦੇਣਗੇ। ਮਾਹੌਲ ਨੂੰ ਦੇਖਦਿਆਂ ਭਾਰੀ ਗਿਣਤੀ ‘ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਜਦੋਂਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।