11 ਜੂਨ (ਪੰਜਾਬੀ ਖਬਰਨਾਮਾ):ਮਖੂ ਦੇ ਅਧੀਨ ਆਉਂਦੇ ਪਿੰਡ ਫੇਮੀ ਵਾਲਾ ਵਿਖੇ ਨੌਜਵਾਨ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਦੇ ਮਾਮਲੇ ’ਚ ਥਾਣਾ ਮਖੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 302, 148, 149 ਆਈਪੀਸੀ ਤੇ 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੂਦਾਂ ਨੇ ਦੱਸਿਆ ਕਿ ਮੁਲਜ਼ਮ ਪ੍ਰਗਟ ਸਿੰਘ ਬੱਬੂ, ਲਵਪ੍ਰੀਤ ਸਿੰਘ ਲੱਭੂ ਪੁੱਤਰਾਨ ਚਰਨਜੀਤ ਸਿੰਘ ਵਾਸੀਅਨ ਪਿੰਡ ਪੀਰ ਮੁਹੰਮਦ ਤੇ 4 ਅਣਪਛਾਤੇ ਵਿਅਕਤੀਆਂ ਨੇ ਬੀਤੀ 8 ਜੂਨ 2024 ਨੂੰ ਉਸ ਦੇ ਲੜਕੇ ਬੇਅੰਤ ਸਿੰਘ (20) ਨੂੰ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਦੀ ਤਫ਼ਤੀਸ਼ ਜਾਰੀ ਹੈ।