12 ਜੂਨ (ਪੰਜਾਬੀ ਖਬਰਨਾਮਾ):ਦੇਸ਼ ਦੀ ਰਾਜਧਾਨੀ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਅਤੇ ਮੈਡੀਕਲ ਕਾਲਜ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਹਸਪਤਾਲ ‘ਚ ਹੜਕੰਪ ਮੱਚ ਗਿਆ ਅਤੇ ਹੁਣ ਇਲਾਕੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਹ ਧਮਕੀ ਮੇਲ ਦੇ ਜ਼ਰੀਏ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ।

ਧਮਕੀ ‘ਚ ਕੀ ?: ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਹੈ। ਇੱਥੋਂ ਦੇ ਮੈਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਭੇਜੀ ਗਈ ਹੈ। ਮੇਲ ਵਿੱਚ ਲਿਿਖਆ ਗਿਆ ਹੈ ਕਿ ਕੁਝ ਸਮੇਂ ਵਿੱਚ ਮੈਂਟਲ ਇੰਸਟੀਚਿਊਟ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਹਾਲਾਂਕਿ ਹੁਣ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ, ਆਪਰੇਸ਼ਨ ਸੈੱਲ ਟੀਮ, ਰੈਸਕਿਊ ਆਪਰੇਸ਼ਨ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਦਿੱਲੀ ‘ਚ ਕਈ ਵਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੇਲ ਸਾਹਮਣੇ ਆਏ ਸਨ। ਹਾਲਾਂਕਿ ਜਾਂਚ ਦੌਰਾਨ ਸਕੂਲਾਂ ‘ਚੋਂ ਕੁਝ ਨਹੀਂ ਮਿਲਿਆ। ਲਗਾਤਾਰ ਅਜਿਹੀਆਂ ਚਿੱਠੀਆਂ ਮਿਲਣ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਧਮਕੀ ਭਰੇ ਮੇਲ ਰੂਸ ਤੋਂ ਭੇਜੇ ਗਏ ਸਨ।ਹੁਣ ਵੇਖਣਾ ਹੋਵੇਗਾ ਕਿ ਆਖਰਕਾਰ ਇਸ ਮਾਮਲੇ ‘ਚ ਪੁਲਿਸ ਦੀ ਜਾਂਚ ‘ਚ ਕੀ ਸਾਹਮਣੇ ਆਵੇਗਾ, ਕੀ ਇਹ ਕਿਸੇ ਦੀ ਸ਼ਰਾਰਤ ਹੈ? ਕਿਸੇ ਨੇ ਡਰਾ ਪੈਦਾ ਕਰਨ ਲਈ ਅਜਿਹਾ ਕੀਤਾ ਜਾਂਚ ਅਸਲ ਹੀ ਅਜਿਹਾ ਕੁੱਝ ਹੋਣ ਵਾਲਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।