13 ਜੂਨ (ਪੰਜਾਬੀ ਖਬਰਨਾਮਾ): ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਨ੍ਹੀਂ ਦਿਨੀਂ ਕੈਨੇਡਾ ਵਿਚ ਗੁਰਮਤਿ ਪ੍ਰਚਾਰ ਫੇਰੀ ’ਤੇ ਹਨ। ਪੰਜਾਬ ਵਿਚ ਸਾਲ 2023 ਦੇ ਹੜ੍ਹਾਂ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਸਿੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਐਗਬਰਟ ਸਿਟੀ ਵਿਖੇ ਪਿੰਡ ਗਗੜੇਵਾਲ ਖਡੂਰ ਸਾਹਿਬ ਦੇ ਜੰਮਪਲ ਹਰਜਿੰਦਰ ਸਿੰਘ ਔਲਖ ਤੇ ਬੀਬੀ ਜਸਵਿੰਦਰ ਕੌਰ ਨੇ ਬੇਟੇ ਹਰਬੀਰ ਸਿੰਘ ਤੇ ਬੇਟੀ ਜਸਮੀਤ ਕੌਰ ਸਮੇਤ ਸੇਵਾ ਕਾਰਜਾਂ ਲਈ 11 ਏਕੜ ਜ਼ਮੀਨ ਸੰਪਰਦਾਇ ਨੂੰ ਭੇਟ ਕੀਤੀ।

ਇਸ ਮੌਕੇ ਜੁਗਰਾਜ ਸਿੰਘ, ਅਵਤਾਰ ਸਿੰਘ ਸੇਰੋਂ, ਨਿਸ਼ਾਨ ਸਿੰਘ ਸਰਪੰਚ, ਮਿਹਰ ਸਿੰਘ, ਮਾਸਟਰ ਦਲਜੀਤ ਸਿੰਘ, ਪਿਆਰਾ ਸਿੰਘ ਗੁਰਸ਼ਰਨਪਾਲ ਸਿੰਘ ਵਿਰਾਸਤ ਏ ਖਾਲਸਾ, ਸੁਰਜੀਤ ਸਿੰਘ ਭਰੋਵਾਲ, ਜਤਿੰਦਰ ਸਿੰਘ ਬੈਰੀ ਸਿਟੀ, ਜਸਪਾਲ ਸਿੰਘ, ਸੰਦੀਪ ਸਿੰਘ, ਸਰਵਨ ਸਿੰਘ, ਸ਼ਮਸ਼ੇਰ ਸਿੰਘ, ਬੀਬੀ ਜਸਵਿੰਦਰ ਕੌਰ ਅਤੇ ਕਈ ਹੋਰ ਗੁਰਸਿੱਖ ਹਾਜ਼ਰ ਸਨ।

ਸੰਤ ਬਾਬਾ ਸੁੱਖਾ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ। ਨਾਲ ਹੀ ਸੰਗਤ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਆਪਸ ਵਿਚ ਮਿਲਜੁਲ ਕੇ ਅਤੇ ਇਕ ਦੂਜੇ ਦੇ ਸਹਿਯੋਗੀ ਬਣ ਕੇ ਜਥੇਬੰਦਕ ਰੂਪ ਵਿਚ ਰਹਿਣਾ ਚਾਹੀਦਾ ਹੈ। ਲੋੜਵੰਦਾਂ ਦੀ ਸਹਾਇਤਾ ਕਰਦਿਆਂ ਗੁਰੂ ਨਾਨਕ ਸਾਹਿਬ ਜੀ ਦੇ ਬਚਨਾਂ ਨੂੰ ਕਮਾਉਣਾ ਚਾਹੀਦਾ ਹੈ। ਆਪ ਸਭ ਸਾਂਝੇ ਰੂਪ ਵਿਚ ਆਪਣੇ ਬੱਚਿਆ ਨੂੰ ਪੰਜਾਬੀ ਮਾਂ ਬੋਲੀ ਸਿਖਾਉਣ ਅਤੇ ਗੁਰਬਾਣੀ ਨਾਲ ਜੋੜਨ ਦੇ ਉੱਦਮ ਉਪਰਾਲੇ ਜਰੂਰ ਕਰੋ। ਵਿਦੇਸ਼ੀ ਧਰਤੀਆਂ ’ਤੇ ਆਪਣੀ ਸੰਤਾਨ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜੀ ਰੱਖਣਾ ਸਾਡਾ ਮੁੱਢਲਾ ਫਰਜ਼ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।