19 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ 2024 ਵਿਚ ਪੰਜਾਬ ਵਿਚੋਂ ਸਭ ਤੋਂ ਵੱਡੇ ਫਰਕ ਨਾਲ ਜਿੱਤ ਕੇ ਆਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਇਕ ਸਾਲ ਲਈ ਵਧਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ‘ਤੇ ਲਗਾਏ ਗਏ ਐਨਐਸਏ ਦੀ ਵੀ ਮਿਆਦ ਵਧਾ ਦਿਤੀ ਗਈ ਹੈ, ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਦੀ ਐਨਐਸਏ ਇਕ ਸਾਲ ਲਈ ਹੋਰ ਵਧਾਏ ਜਾਣ ਦੀ ਖ਼ਬਰ ਹੈ। ਇਸਦੀ ਪੁਸ਼ਟੀ ਉਨ੍ਹਾਂ ਦੇ ਵਕੀਲ ਨੇ ਕੀਤੀ ਹੈ।

ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਸਰਕਾਰ ਵਲੋਂ ਚਿੱਠੀ ਜਾਰੀ ਕਰਕੇ ਅਮ੍ਰਿਤਪਾਲ ਸਮੇਤ 9 ਕੈਦੀਆਂ ਦੀ NSA ‘ਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਸੱਭ ਤੋਂ ਹੌਟ ਸੀਟ ਮੰਨੀ ਗਈ ਸੀ ਕਿਉਂਕਿ ਇਹ ਸਪੱਸ਼ਟ ਨਹੀਂ ਸੀ ਕਿ ਅੰਮ੍ਰਿਤਪਾਲ ਸਿੰਘ, ਜੋ ਪਿਛਲੇ ਸਾਲ ਅਪ੍ਰੈਲ ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਅਤੇ ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ, ਨੂੰ ਚੋਣ ਲੜਨ ਦੀ ਆਗਿਆ ਦਿਤੀ ਜਾਵੇਗੀ ਜਾਂ ਨਹੀਂ।

ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਕਦੋਂ ਅਤੇ ਕਿਵੇਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।