25 ਜੂਨ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼, ਸ਼ਹੀਦ ਭਗਤ ਸਿੰਘ ਨਗਰ ਵਿਖੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਇਸ ਅਭਿਆਨ ਦੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਨੂੰ ਲੈ ਕੇ ਜ਼ਿਲ੍ਹਾ ਸਿਹਤ ਵਿਭਾਗ ਸਮੇਤ ਸਿੱਖਿਆ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਨਗਰ ਕੌਂਸਲ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਸਮੇਤ ਸਾਰੇ ਭਾਈਵਾਲ ਵਿਭਾਗਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਦਸਤ ਰੋਕੂ ਅਭਿਆਨ ਨੂੰ 1 ਜੁਲਾਈ, 2024 ਤੋਂ 31 ਅਗਸਤ, 2024 ਤੱਕ ਚੱਲਣ ਵਾਲੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਐਕਟੀਵਿਟੀ ਵਾਈਜ ਮਾਈਕ੍ਰੋਪਲਾਨ, ਸੰਚਾਰ ਰਣਨੀਤੀ ਅਤੇ ਇਕ ਮਜ਼ਬੂਤ ਨਿਗਰਾਨੀ ਪ੍ਰਬੰਧਨ ਤਿਆਰ ਕੀਤਾ ਜਾਵੇ ਤਾਂ ਜੋ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਅਭਿਆਨ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਸਾਰੇ ਭਾਈਵਾਲ ਵਿਭਾਗਾਂ ਦੀ ਸਮਰੱਥਾ ਨਿਰਮਾਣ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਦਸਤ ਰੋਕੂ ਅਭਿਆਨ ਲਈ ਲੋੜੀਂਦੀ ਮੈਡੀਕਲ ਸਪਲਾਈ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਜਲ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀਣ ਵਾਲੇ ਸਾਫ ਪਾਣੀ ਅਤੇ ਬਿਹਤਰ ਸਵੱਛਤਾ ਪ੍ਰਦਾਨ ਕਰਨ ਲਈ ਗੁਣਵੱਤਾ ਨਿਯੰਤਰਣ ਉਪਾਵਾਂ ਅਤੇ ਟਿਕਾਊ ਅਭਿਆਸਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਵਿਦਿਅਕ ਸੰਸਥਾਵਾਂ ਵਿਚ ਪੀਣ ਵਾਲੇ ਸਾਫ ਪਾਣੀ ਨੂੰ ਮੁਹੱਈਆ ਕਰਵਾਉਣ ਸਮੇਤ ਲੋੜੀਂਦੀਆਂ ਸਵੱਛਤਾ ਸਹੂਲਤਾਂ ਦੇ ਨਾਲ-ਨਾਲ ਸਿਹਤ ਸਿੱਖਿਆ ਰਾਹੀਂ ਬੱਚਿਆਂ ਵਿੱਚ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਹਿਲਾ ਤੇ ਬਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਬਾੜੀ ਕੇਂਦਰਾਂ ਵਿਚ ਓ.ਆਰ.ਟੀ. ਕਾਰਨਰਾਂ ਲਈ ਓ.ਆਰ.ਐੱਸ. ਅਤੇ ਜ਼ਿੰਕ ਦੀ ਸਪਲਾਈ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੰਦੂਆਂ ’ਤੇ ਧਿਆਨ ਕੇਂਦਰਿਤ ਕਰਨ ਦਾ ਉਦੇਸ਼ ਦਸਤ ਦੇ ਪ੍ਰਬੰਧਨ ਅਤੇ ਰੋਕਥਾਮ ਲਈ ਇੱਕ ਸੰਪੂਰਨ ਪਹੁੰਚ ਬਣਾਉਣਾ ਹੈ ਤਾਂ ਜੋ ਬਾਲ ਮੌਤ ਦਰ ਨੂੰ ਘਟਾਉਣ ਸਮੇਤ ਸਮੁੱਚੀ ਜਨਤਕ ਸਿਹਤ ਵਿੱਚ ਹੋਰ ਸੁਧਾਰ ਲਿਆਉਣ ਵਿਚ ਮਦਦ ਮਿਲ ਸਕੇ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਹ ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1 ਜੁਲਾਈ ਤੋਂ 31 ਅਗਸਤ, 2024 ਤੱਕ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ ‘ਤੇ ਲਿਆਉਣਾ ਹੈ। ਇਸ ਦਸਤ ਰੋਕੂ ਅਭਿਆਨ ਦਾ ਸਲੋਗਨ “ਡਾਇਰੀਆ ਦੀ ਰੋਕਥਾਮ, ਸਾਫ-ਸਫਾਈ