26 ਜੂਨ (ਪੰਜਾਬੀ ਖ਼ਬਰਨਾਮਾ):ਸ਼ੂਗਰ ਨੂੰ ਕੰਟਰੋਲ ‘ਚ ਰੱਖਣ ਲਈ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤੁਹਾਡੀ ਖੁਰਾਕ ਜਿੰਨੀ ਸੰਤੁਲਿਤ ਹੋਵੇਗੀ, ਓਨਾ ਹੀ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿੱਚ ਰਹਿੰਦਾ ਹੈ। ਕੁਝ ਮਿੱਠੇ ਅਤੇ ਖੱਟੇ ਫਲ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਕਈ ਖੋਜਾਂ ਵਿਚ ਇਹ ਵੀ ਪਤਾ ਲੱਗਾ ਹੈ ਕਿ ਨਿੰਬੂ ਜਾਤੀ ਦੇ ਫਲਾਂ ਵਿਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਅਜਿਹੇ 5 ਫਲਾਂ ਬਾਰੇ…

Grapes ਇੱਕ ਬਹੁਤ ਹੀ ਸਿਹਤਮੰਦ ਫਲ ਹੈ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਅੰਗੂਰ ਵਿੱਚ ਰੇਸਵੇਰਾਟ੍ਰੋਲ ਨਾਮਕ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦਾ ਹੈ। ਇਸ ਵਿੱਚ ਵਿਟਾਮਿਨ ਸੀ ਅਤੇ ਕੇ ਵੀ ਪਾਇਆ ਜਾਂਦਾ ਹੈ।

Pears ਫਾਈਬਰ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦੇ ਹਨ। ਇਸ ਫਲ ਦਾ ਗਲਾਈਸੈਮਿਕ ਲੋਡ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਨਾਸ਼ਪਾਤੀ ਨੂੰ ਹਮੇਸ਼ਾ ਛਿਲਕਿਆਂ ਦੇ ਨਾਲ ਹੀ ਖਾਣਾ ਚਾਹੀਦਾ ਹੈ, ਤਾਂ ਕਿ ਵੱਧ ਤੋਂ ਵੱਧ ਰੇਸ਼ਾ ਪ੍ਰਾਪਤ ਕੀਤਾ ਜਾ ਸਕੇ।

Kiwi ਇੱਕ ਖੱਟਾ ਫਲ ਹੈ, ਜਿਸ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ ਅਤੇ ਫਾਈਬਰ ਪਾਏ ਜਾਂਦੇ ਹਨ। ਇਸ ਦਾ ਗਲਾਈਸੈਮਿਕ ਇੰਡੈਕਸ ਵੀ ਬਹੁਤ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਕਾਫੀ ਮਦਦ ਕਰਦਾ ਹੈ। ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ।

ਸ਼ੂਗਰ ਦੇ ਰੋਗੀਆਂ ਲਈ Apple ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ, ਜੋ ਨੁਕਸਾਨ ਨਹੀਂ ਪਹੁੰਚਾਉਂਦੀ। ਸੇਬ ਵਿੱਚ ਫਾਈਬਰ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਪੇਕਟਿਨ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਰੋਜ਼ਾਨਾ ਇੱਕ ਸੇਬ ਜ਼ਰੂਰ ਖਾਣਾ ਚਾਹੀਦਾ ਹੈ। ਸੇਬ ਨੂੰ ਹਮੇਸ਼ਾ ਛਿਲਕਿਆਂ ਦੇ ਨਾਲ ਖਾਣਾ ਚਾਹੀਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।