27 ਜੂਨ (ਪੰਜਾਬੀ ਖਬਰਨਾਮਾ): ਬੀਤੀ ਰਾਤ ਪਠਾਨਕੋਟ ਦੇ ਕਾਠਵਾਲਾ ਪੁੱਲ ਕੋਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਥੇ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ। ਇਸ ਕਰਕੇ ਕਾਰ ਵਿੱਚ ਸਵਾਰ 6 ਲੋਕਾਂ ਵਿਚੋਂ 2 ਦੀ ਮੌਤ ਹੋ ਗਈ ਹੈ।
ਬਾਕੀਆਂ ਦਾ ਇਲਾਜ਼ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਪਰਿਵਾਰ ਕਿਸੇ ਫੈਮਲੀ ਫੰਕਸ਼ਨ ਤੋਂ ਵਾਪਿਸ ਜਾ ਰਿਹਾ ਸੀ। ਮ੍ਰਿਤਕਾਂ ਵਿਚੋਂ ਇੱਕ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ ਓਵਰਟੇਕ ਕਰਦਿਆਂ ਹੋਇਆਂ ਬੇਕਾਬੂ ਹੋ ਕੇ ਨਹਿਰ ‘ਚ ਪਲਟ ਗਈ। ਉੱਥੇ ਹੀ ਕਾਰ ਸਵਾਰਾਂ ‘ਚੋਂ 2 ਦੀ ਮੌਤ ਅਤੇ ਬਾਕੀ 4 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।