27 ਜੂਨ (ਪੰਜਾਬੀ ਖਬਰਨਾਮਾ):ਰਾਸ਼ਟਰਪਤੀ ਦ੍ਰੌਪਦੀ ਮੁਰਮੂ ਐਨਡੀਏ ਸਰਕਾਰ ਬਣਨ ਤੋਂ ਬਾਅਦ ਸੰਸਦ ਵਿੱਚ ਆਪਣਾ ਪਹਿਲਾ ਸੰਬੋਧਨ ਕਰ ਰਹੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੀਆਂ ਲੋਕ ਸਭਾ ਚੋਣਾਂ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਸਭਾ ਭਾਰਤ ਲਈ ਨਵੀਆਂ ਉਚਾਈਆਂ ਦੀ ਕਹਾਣੀ ਲਿਖੇਗੀ।
ਇਸ ਦੇ ਨਾਲ ਹੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੇਪਰ ਲੀਕ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੇਪਰ ਲੀਕ ਦੀ ਨਿਰਪੱਖ ਜਾਂਚ ਕਰਵਾਏਗੀ। ਸਰਕਾਰ ਪੇਪਰ ਲੀਕ ਮਾਮਲੇ ਦੀ ਜਾਂਚ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਸਦ ਨੇ ਪੇਪਰ ਲੀਕ ਕਾਨੂੰਨ ਵੀ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਦ੍ਰੌਪਦੀ ਮੁਰਮੂ ਨੇ ਸੰਸਦ ਵਿਚ ਕਿਹਾ ਕਿ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਦੇ ਮਾਮਲਿਆਂ ਦੀ ਉੱਚ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ; ਪਾਰਟੀਬਾਜ਼ੀ ਤੋਂ ਉੱਪਰ ਉੱਠਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਅਤੇ ਪ੍ਰੀਖਿਆਵਾਂ ਵਿੱਚ ਸ਼ੁੱਧਤਾ ਅਤੇ ਪਾਰਦਰਸ਼ਤਾ ਜ਼ਰੂਰੀ ਹੈ।
ਇਸ ਦੇ ਨਾਲ ਹੀ ਆਪਣੇ ਭਾਸ਼ਣ ‘ਚ ਦ੍ਰੌਪਦੀ ਮੁਰਮੂ ਨੇ ਕਾਂਗਰਸ ਦੇ ਸ਼ਾਸਨ ਦੌਰਾਨ ਲਗਾਈ ਗਈ ਐਮਰਜੈਂਸੀ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ 25 ਜੂਨ 1975 ਨੂੰ ਪੂਰੇ ਦੇਸ਼ ਵਿੱਚ ਹਾਹਾਕਾਰ ਮੱਚ ਗਈ ਸੀ। ਐਮਰਜੈਂਸੀ ਸੰਵਿਧਾਨ ‘ਤੇ ਸਭ ਤੋਂ ਵੱਡਾ ਹਮਲਾ ਸੀ।