01 ਜੁਲਾਈ (ਪੰਜਾਬੀ ਖਬਰਨਾਮਾ):ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਦਸਤ ਰੋਕੂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਾਗਰੁਕਤਾ ਸਮਗਰੀ ਵੀ ਜਾਰੀ ਕੀਤੀ। ਉਨਾਂ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ ਦਸਤ ਰੋਕੂ ਜਾਗਰੂਕਤਾ ਮੁਹਿੰਮ ਸ਼ੁਰੂ ਹੋਈ ਹੈ। ਦਸਤ ਰੋਕੂ ਜਾਗਰੁਕਤਾ ਦੇ ਟੀਚੇ ਨੂੰ ਮੁੱਖ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 1 ਜੁਲਾਈ ਤੋ 31 ਅਗਸਤ 2024 ਤੱਕ ਰਾਸ਼ਟਰੀ ਦਸਤ ਰੋਕੂ ਅਭਿਆਨ ਚਲਾਇਆ ਜਾ ਰਿਹਾ ਹੈ।
ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ਲਿਆਉਣਾ ਹੈ। ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸਾਡੇ ਦੇਸ਼ ਵਿੱਚ ਹਰ ਸਾਲ ਲੱਖਾਂ ਬੱਚਿਆਂ ਦੀ ਦਸਤ ਕਾਰਨ ਮੌਤ ਹੋ ਜਾਂਦੀ ਹੈ ਇਹ ਵੇਖਿਆ ਗਿਆ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿੱਚ ਘੱਟੋ ਘੱਟ ਦੋ ਤੋਂ ਤਿੰਨ ਵਾਰ ਦਸਤਾਂ ਤੋਂ ਪੀੜਿਤ ਹੋਣ ਦੀ ਸੰਭਾਵਨਾ ਹੁੰਦੀ ਹੈ ।
ਉਨ੍ਹਾਂ ਦੱਸਿਆ ਕਿ ਜਿਹੜਾ ਵੀ ਬੱਚਾ ਦਸਤ ਤੋਂ ਪੀੜਿਤ ਹੋਵੇਗਾ ਉਸ ਦੇ ਸਰੀਰ ਦੇ ਵਿੱਚ ਕਈ ਤਰ੍ਹਾਂ ਦੇ ਬਦਲਾਵ ਆਉਂਦੇ ਹਨ ਜਿਵੇਂ ਕਿ ਬੁਖਾਰ ਹੋਣਾ, ਕਮਜ਼ੋਰੀ ਆਉਣੀ, ਪਾਚਨ ਕਮਜ਼ੋਰ ਹੋਣਾ, ਸੁਸਤੀ ਦਾ ਨਿਰੰਤਰ ਰਹਿਣਾ, ਪੇਟ ਦੇ ਵਿੱਚ ਦਰਦ ਰਹਿਣਾ, ਅਚਾਨਕ ਭਾਰ ਦਾ ਘਟਨਾ, ਬੱਚੇ ਦੇ ਸਰੀਰ ਦੇ ਵਿੱਚ ਪਾਣੀ ਦੀ ਕਮੀ ਹੋਣਾ, ਬੱਚੇ ਨੂੰ ਭੁੱਖ ਨਾ ਲੱਗਣਾ ਅਤੇ ਚਿਚੜਾਪਨ ਆਦਿ ਹਨ। ਅਸੀਂ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਜਾਗਰੂਕਤਾ ਫੈਲਾ ਕੇ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘੱਟ ਕਰਨਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਣ ਅਫਸਰ ਡਾਕਟਰ ਨਵਰੂਪ ਕੌਰ ਨੇ ਦੱਸਿਆ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਗਤੀਵਿਧੀਆਂ ਮੁਤਾਬਕ ਮਾਈਕਰੋਪਰੈਨ, ਸੰਚਾਰ ਰਣਨੀਤੀ ਅਤੇ ਇੱਕ ਮਜਬੂਤ ਨਿਗਰਾਨੀ ਪ੍ਰਬੰਧ ਤਿਆਰ ਪੂਰੇ ਕਰ ਲਏ ਹਨ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਅਭਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦਸਤ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਦਸਤਾਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ ,ਛੋਟੇ ਬੱਚਿਆਂ ਨੂੰ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਪੂਰੀ ਖੁਰਾਕ ਦੇਣ,ਨਿਜੀ ਸਾਫ ਸਫਾਈ ਤੇ ਧਿਆਨ ਕੇਂਦਰਿਤ ਕਰਨ, ਸੰਕਰਮਣ ਦੀ ਰੋਕਥਾਮ ਬਾਰੇ ਸਿਹਤ ਸਿੱਖਿਆ ਦੇਣ ਅਤੇ ਟੀਕਾਕਰਨ ਦੀ ਮਹੱਤਤਾ ਸਮੇਤ ਲੋੜੀਂਦਾ ਪੋਸ਼ਟਿਕ ਅਹਾਰ ਲੈਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈਂ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਮੁਹਿਮ ਦੌਰਾਨ ਸਪੈਸ਼ਲ ਜਿੰਕ ਅਤੇ ਓ ਆਰ.ਐਸ ਕਾਰਨਰ ਦੀ ਸਥਾਪਿਤ ਕੀਤੇ ਗਏ ਹਨ ਤੇ ਸਮੂਹ ਸਟਾਫ ਨੂੰ ਇਸ ਸਬੰਧੀ ਸਿਖਿਅਤ ਵੀ ਕੀਤਾ ਗਿਆ ਤਾਂ ਜ਼ੋ ਕਿ ਦਸਤਾਂ ਦੌਰਾਨ ਉਹ ਬੱਚਿਆਂ ਦੀ ਸਹੀ ਦੇਖਭਾਲ ਕਰ ਸਕਣ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਜ਼ੀਰੋ ਤੋਂ ਲੈ ਕੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ 2 -2 ਓ.ਆਰ.ਐਸ ਦੇ ਪੈਕਟ ਅਤੇ 14 -14 ਜਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੇ ਤਾਂ ਜੋ ਲੋੜ ਪੈਣ ਤੇ ਬੱਚੇ ਨੂੰ ਘਰ ਵਿੱਚ ਹੀ ਮੁੱਢਲੀ ਮੈਡੀਕਲ ਸਹਾਇਤਾ ਦਿੱਤੀ ਜਾ ਸਕੇ।
ਇਸ ਮੌਕੇ ਡਾ. ਬਲਦੇਵ ਡਿਪਟੀ ਮੈਡੀਕਲ ਕਮਿਸ਼ਨਰ ਰਾਜ ਰਾਣੀ ਜਿਲਾ ਮਾਸ ਮੀਡੀਆ ਅਫਸਰ, ਰਿਤੂ ਡਿਪਟੀ ਮਾਸ ਮੀਡੀਆ ਅਫਸਰ, ਹਰਵਿੰਦਰ ਸੈਣੀ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਪ੍ਰੋਮ ਮੀਲਾ ਦੇਵੀ ਆਦਿ ਹਾਜ਼ਰ ਸਨ।