03 ਜੁਲਾਈ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਚ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਵੱਲੋਂ ਆਮ ਆਦਮੀ ਕਲੀਨਿਕ ਅਲਗੋਂ ਕੋਠੀ ਵਿਖੇ ਵੱਖ-ਵੱਖ ਕਿਸਮ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਇਸ ਮੌਕੇ ਆਮ ਆਦਮੀ ਕਲੀਨਿਕ ਤੇ ਮੈਡੀਕਲ ਅਫਸਰ ਡਾਕਟਰ ਸੁਰਸਾਹਿਬ ਸਿੰਘ ਅਤੇ ਇਲਾਕੇ ਦੇ ਹੋਰ ਮੁਹਤਬਾਰ ਮੌਜੂਦ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਅਦਾਰਿਆਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਬੂਟੇ ਲਗਾਏ ਜਾਣਗੇ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਭਵਿੱਖ ਦੇ ਵਿੱਚ ਰੁੱਖਾਂ ਦਾ ਆਨੰਦ ਮਾਣ ਸਕਣ ।
ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਅਲਗੋਂ ਕੋਠੀ ਵਿਖੇ 200 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾ ਕਿਹਾ ਕੀ ਹਰ ਇੱਕ ਵਿਅਕਤੀ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਹੋਇਆਂ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ।
ਬਲਾਕ ਸੁਰਸਿੰਘ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਮਨਦੀਪ ਸਿੰਘ ਪੱਡਾ ਨੇ ਕਿਹਾ ਕਿ ਬਲਾਕ ਦੀਆਂ ਬਾਕੀ ਸਿਹਤ ਸੰਸਥਾਵਾਂ ਵਿਖੇ ਵੀ ਬੂਟੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਮੇਂ ਦੇ ਨਾਲ ਅਤੇ ਗਲੋਬਲ ਵਾਰਮਿੰਗ ਕਰਕੇ ਤਾਪਮਾਨ ਦਿਨੋ ਦਿਨ ਵੱਧਦੇ ਜਾ ਰਹੇ ਹਨ ਅਤੇ ਜੇਕਰ ਸਾਡਾ ਆਲਾ ਦੁਆਲਾ ਹਰਿਆ ਭਰਿਆ ਰਹੇਗਾ ਤਾਂ ਸਾਨੂੰ  ਸਾਫ ਸੁਥਰਾ ਵਾਤਾਵਰਨ ਮਿਲੇਗਾ।  ਮੈਡੀਕਲ ਅਫਸਰ ਡਾਕਟਰ ਸੁਰਸਾਹਿਬ ਸਿੰਘ ਨੇ ਕਿਹਾ ਕਿ ਲਗਾਏ ਬੂਟਿਆਂ ਦਾ ਵਿਸ਼ੇਸ਼ ਤੌਰ ‘ਤੇ ਰੱਖ ਰਖਾਵ ਕੀਤਾ ਜਾਵੇਗਾ।  

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।