4 ਜੁਲਾਈ (ਪੰਜਾਬੀ ਖਬਰਨਾਮਾ): ਟੀਮ ਇੰਡੀਆ ਆਈਜੀਆਈ ਏਅਰਪੋਰਟ ਪਹੁੰਚ ਚੁੱਕੀ ਹੈ। ਏਅਰਪੋਰਟ ‘ਤੇ ਉਨ੍ਹਾਂ ਦੇ ਸਵਾਗਤ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ ਹੈ। ਇੱਥੋਂ ਟੀਮ ਚਾਣਕਿਆਪੁਰੀ ਸਥਿਤ ਆਈਟੀਸੀ ਮੌਰਿਆ ਹੋਟਲ ਲਈ ਰਵਾਨਾ ਹੋਵੇਗੀ। ਭਾਰਤੀ ਕ੍ਰਿਕਟ ਟੀਮ ਦੇ ਸਵਾਗਤ ਲਈ ਸਮਰਥਕ ਹਵਾਈ ਅੱਡੇ ‘ਤੇ ਮੌਜੂਦ ਹਨ।
ਬਾਰਬਾਡੋਸ ਦੀ ਧਰਤੀ ‘ਤੇ ਟੀ-20 ਵਿਸ਼ਵ ਕੱਪ 2024 ‘ਚ ਤਿਰੰਗਾ ਲਹਿਰਾਉਣ ਵਾਲੀ ਭਾਰਤੀ ਕ੍ਰਿਕਟ ਟੀਮ ਦਾ ਅੱਜ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਨ੍ਹਾਂ ਨਾਲ ਮੁਲਾਕਾਤ ਕਰਣਗੇ। ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਭਾਰਤੀ ਟੀਮ ਜਿੱਤ ਪਰੇਡ ਲਈ ਮੁੰਬਈ ਲਈ ਰਵਾਨਾ ਹੋਵੇਗੀ।
BCCI ਨੇ ਵੀਡੀਓ ਕੀਤਾ ਸ਼ੇਅਰ
ਬੀਸੀਸੀਆਈ ਨੇ ਟੀਮ ਇੰਡੀਆ ਦੀ ਘਰ ਵਾਪਸੀ ਤੋਂ ਬਾਅਦ ਪਹਿਲਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਸਾਰੇ ਭਾਰਤੀ ਖਿਡਾਰੀ ਟੀ-20 ਵਿਸ਼ਵ ਕੱਪ ਟਰਾਫੀ ਦੇ ਨਾਲ ਇੱਕ-ਇੱਕ ਕਰਕੇ ਨਜ਼ਰ ਆ ਰਹੇ ਹਨ।