4 ਜੁਲਾਈ (ਪੰਜਾਬੀ ਖਬਰਨਾਮਾ):ਪਸੂ ਪਾਲਣ ਮੇਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਯੋਗ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਨੁਸੂਚਿਤ ਜਾਤੀ ਦੇ ਬੇਰੁਜਗਾਰ ਨੌਜਵਾਨਾਂ/ਔਰਤਾਂ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮੁਫਤ ਦਿੱਤੀ ਜਾਵੇਗੀ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਸ੍ਰੀ ਵਿਨੀਤ ਕੀਤਾ ਵਲੋਂ ਦੱਸਿਆ ਗਿਆ ਕਿ ਇਹ ਸਿਖਲਾਈ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਪੇਂਡੂ ਬੇਰੁਜਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਮਿਤੀ 15 ਜੁਲਾਈ 2024 ਨੂੰ ਰੂਪਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ ਅਤੇ ਇਸ ਸਿਖਲਾਈ ਲਈ ਕਾਊਂਸਲਿੰਗ ਮਿਤੀ 8 ਜੁਲਾਈ 2024 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਵਿਚ ਦਾਖਲੇ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀਂ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ। ਇਸ ਸਿਖਲਾਈ ਲਈ ਯੋਗ ਉਮੀਦਵਾਰਾਂ ਨੂੰ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਲਾਹੇਵੰਦ ਸਿਖਲਾਈ ਦਾ ਲਾਭ ਲੈਣ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਜਿਲ੍ਹਾ ਪ੍ਰੀਸ਼ਦ ਰੂਪਨਗਰ ਜਾਂ ਮੋਬਾਇਲ ਨੰਬਰ 85670-85670 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।