8 ਜੁਲਾਈ 2024 (ਪੰਜਾਬੀ ਖਬਰਨਾਮਾ) : ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦਾ ਵਿਆਹ ਬਾਲੀਵੁੱਡ ਦੇ ਸਭ ਤੋਂ ਚਰਚਿਤ ਵਿਆਹਾਂ ਵਿੱਚੋਂ ਇੱਕ ਸੀ। ਸੋਨਾਕਸ਼ੀ ਸਿਨਹਾ ਮੁਸਲਿਮ ਲੜਕੇ ਨਾਲ ਵਿਆਹ ਕਰਨ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਟ੍ਰੋਲਸ ਦੇ ਨਿਸ਼ਾਨੇ ‘ਤੇ ਗਈ ਸੀ।
ਅਦਾਕਾਰਾ ਦੇ ਵਿਆਹ ਤੋਂ ਪਹਿਲਾਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਪਿਤਾ ਅਤੇ ਦਿੱਗਜ ਐਕਟਰ ਸ਼ਤਰੂਘਨ ਸਿਨਹਾ ਸ਼ੋਨਾਕਸ਼ੀ ਦੇ ਇਸ ਫੈਸਲੇ ਤੋਂ ਨਾਰਾਜ਼ ਹਨ ਅਤੇ ਉਹ ਅਦਾਕਾਰਾ ਦੇ ਵਿਆਹ ਵਿੱਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਸ਼ਤਰੂਘਨ ਨੇ ਵਿਆਹ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਖ਼ਬਰਾਂ ਨੂੰ ਅਫਵਾਹ ਕਰਾਰ ਦਿੱਤਾ।
ਹੁਣ ਵਿਆਹ ਦੇ 14 ਦਿਨਾਂ ਬਾਅਦ ਅਦਾਰਾਕਾ ਨੂੰ ਮਾਪਿਆਂ ਦੀ ਯਾਦ ਆ ਰਹੀ ਹੈ। ਉਨ੍ਹਾਂ ਨੇ ਆਪਣੀ ਵਿਦਾਈ ਦੀ ਅਣਦੇਖੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਵਿਆਹ ਤੋਂ ਬਾਅਦ ਆਪਣੇ ਮਾਤਾ-ਪਿਤਾ ਨੂੰ ਗਲੇ ਲਗਾਉਂਦੇ ਹੋਏ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਅਤੇ ਉਨ੍ਹਾਂ ਦੇ ਮਾਤਾ-ਪਿਤਾ ਕਾਫੀ ਭਾਵੁਕ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੋਨਾਕਸ਼ੀ ਸਿਨਹਾ ਨੇ ਲਿਖਿਆ ਕਿ ਵਿਆਹ ਵਿੱਚ ਜਦੋਂ ਮਾਂ ਨੂੰ ਪਤਾ ਲੱਗਿਆ ਕਿ ਮੈਂ ਘਰ ਛੱਡ ਕੇ ਜਾ ਰਹੀ ਹਾਂ ਤਾਂ ਮਾਂ ਰੋਣ ਲੱਗ ਪਈ। ਮੈਂ ਉਨ੍ਹਾਂ ਨੂੰ ਕਿਹਾ ਕਿ ਚਿੰਤਾ ਨਾ ਕਰੋ, ਬਾਂਦਰਾ ਜੁਹੂ ਤੋਂ ਸਿਰਫ 25 ਮਿੰਟ ਦੀ ਦੂਰੀ ‘ਤੇ ਹੈ। ਅੱਜ ਮੈਂ ਉਨ੍ਹਾਂ ਨੂੰ ਹੋਰ ਮਿਸ ਕਰ ਰਹੀ ਹਾਂ।
ਅਦਾਕਾਰਾ ਨੇ ਅੱਗੇ ਲਿਖਿਆ ਕਿ, ਉਮੀਦ ਹੈ ਕਿ ਅੱਜ ਘਰ ਵਿੱਚ ਵਿਸ਼ੇਸ ਸਿੰਧੀ ਕੜੀ ਤਿਆਰ ਕੀਤੀ ਹੋਵੇਗੀ… ਜਲਦੀ ਮਿਲਦੇ ਹਾਂ। ਸੋਨਾਕਸ਼ੀ ਦੇ ਫੈਨਜ਼ ਇਨ੍ਹਾਂ ਤਸਵੀਰਾਂ ਉੱਤੇ ਪਿਆਰ ਦੀ ਵਰਖਾ ਕਰ ਰਹੇ ਹਨ।
ਵਿਆਹ ਤੋਂ ਬਾਅਦ ਸੋਨਾਕਸ਼ੀ ਸਿਨਹਾ ਦੇ ਪ੍ਰੈਗਨੇਂਸੀ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ ਸਨ। ਅਦਾਕਾਰਾ ਨੇ ਇਸ ਮਾਮਲੇ ਉੱਤੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਸੀ ਕਿ ਉਹ ਹਸਪਤਾਲ ਵੀ ਨਹੀਂ ਜਾ ਸਕਦੀ ਕਿਉਂਕਿ ਜਿਵੇਂ ਹੀ ਉਹ ਘਰ ਤੋਂ ਬਾਹਰ ਨਿਕਲਦੀ ਹੈ, ਲੋਕ ਸੋਚਦੇ ਹਨ ਕਿ ਉਹ ਪ੍ਰੈਗਨੈਂਟ ਹੈ।